ਗੰਨੇ ਦੇ ਭਾਅ ਬਾਰੇ ਰੇੜਕਾ ਬਰਕਰਾਰ,ਧਰਨਾ ਰਹੇਗਾ ਜਾਰੀ

0
15

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਜਾਣਕਾਰੀ ਅਨੁਸਾਰ ਗੰਨੇ ਦੇ ਬਕਾਏ ਬਾਰੇ ਸਹਿਮਤੀ ਬਣ ਗਈ ਹੈ ਪਰ ਗੰਨੇ ਦੇ ਭਾਅ ਬਾਰੇ ਰੇੜਕਾ ਬਰਕਰਾਰ ਹੈ। ਇਸ ਲਈ ਕੱਲ੍ਹ ਜਲੰਧਰ ਵਿੱਚ ਮੀਟਿੰਗ ਹੋਏਗੀ। ਇਸ ਮਗਰੋਂ ਕਿਸਾਨ ਲੀਡਰਾਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਰੇਲਵੇ ਟ੍ਰੈਕ ਤੇ ਰੋਡ ਜਾਮ ਰਹਿਣਗੇ। ਦੱਸ ਦਈਏ ਕਿ ਗੰਨੇ ਦੇ ਭਾਅ ਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਮਗਰੋਂ ਪੰਜਾਬ ਸਰਕਾਰ ਨਰਮ ਪਈ ਸੀ। ਇਸ ਲਈ ਸਰਕਾਰ ਨੇ ਕਿਸਾਨ ਧਰਨੇ ਨੂੰ ਸਮਾਪਤ ਕਰਾਉਣ ਲਈ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਸੱਦੀ ਸੀ। ਅੱਜ ਚੰਡੀਗੜ੍ਹ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਜੋ ਬੇਸਿੱਟਾ ਰਹੀ।

Google search engine

LEAVE A REPLY

Please enter your comment!
Please enter your name here