ਘਰੇਲੂ ਹਿੰਸਾ ਮਾਮਲਾ : ਯੋਯੋ ਹਨੀ ਸਿੰਘ ਅਦਾਲਤ ਵਿੱਚ ਪੇਸ਼

0
12

ਨਵੀਂ ਦਿੱਲੀ : ਬਾਲੀਵੁੱਡ ਗਾਇਕ ਯੋਯੋ ਹਨੀ ਸਿੰਘ ਅੱਜ ਤੀਹ ਹਜ਼ਾਰੀ ਅਦਾਲਤ ਵਿੱਚ ਪੇਸ਼ ਹੋਏ ਹਨ। ਦੱਸ ਦੇਇ ਕਿ ਉਨ੍ਹਾਂ ਦੀ ਪਤਨੀ ਸ਼ਾਲਿਨੀ ਸਿੰਘ ਵਲੋਂ ਘਰੇਲੂ ਹਿੰਸਾ ਐਕਟ ਦੇ ਤਹਿਤ ਮਾਮਲਾ ਦਰਜ ਮਾਮਲੇ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 28 ਅਗਸਤ ਨੂੰ ਸੁਣਵਾਈ ਦੌਰਾਨ ਹਨੀ ਸਿੰਘ ਤੀਹ ਹਜ਼ਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸੀ। ਉਸ ਨੇ ਆਪਣੇ ਵਕੀਲ ਰਾਹੀਂ ਅੱਜ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਮੰਗੀ ਸੀ। ਅਦਾਲਤ ਨੇ ਹਨੀ ਸਿੰਘ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਪਿਛਲੇ 3 ਸਾਲਾਂ ਤੋਂ ਆਪਣੀ ਆਮਦਨ ਨਾਲ ਸਬੰਧਿਤ ਵਿਸਥਾਰਤ ਹਲਫ਼ਨਾਮਾ ਅਤੇ ਆਮਦਨ ਟੈਕਸ ਰਿਟਰਨ ਦਾਖ਼ਲ ਕਰਨ। ਅਦਾਲਤ ਨੇ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ। ਜ਼ਿਕਰਯੋਗ ਹੈ ਕਿ ਪਟੀਸ਼ਨ ਵਿੱਚ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਸਿੰਘ ਨੇ ਕਿਹਾ ਹੈ ਕਿ ਹਨੀਮੂਨ ਦੇ ਸਮੇਂ ਤੋਂ ਹਨੀ ਸਿੰਘ ਉਸ ਨੂੰ ਪ੍ਰੇਸ਼ਾਨ ਕਰਦਾ ਸੀ। ਮਾਰੀਸ਼ਸ ਵਿੱਚ ਹਨੀਮੂਨ ਦੌਰਾਨ ਹਨੀ ਸਿੰਘ ਦਾ ਵਿਵਹਾਰ ਬਦਲਣਾ ਸ਼ੁਰੂ ਹੋਇਆ। ਜਦੋਂ ਸ਼ਾਲਿਨੀ ਨੇ ਹਨੀ ਸਿੰਘ ਨੂੰ ਉਸ ਦੇ ਬਦਲੇ ਹੋਏ ਵਤੀਰੇ ਬਾਰੇ ਪੁੱਛਿਆ ਤਾਂ ਉਸ ਨੇ ਉਸ ਨੂੰ ਮੰਜੇ ‘ਤੇ ਧੱਕ ਦਿੱਤਾ ਅਤੇ ਕੁਝ ਵੀ ਪੁੱਛਣ ਤੋਂ ਮਨਾਂ ਕਰ ਦਿੱਤਾ। ਦੱਸ ਦਈਏ ਕਿ ਸ਼ਾਲਿਨੀ ਤਲਵਾੜ ਨੇ ਹਨੀ ਸਿੰਘ ਤੋਂ 10 ਕਰੋੜ ਰੁਪਏ ਦੇ ਮੁਆਵਜ਼ੇ ਅਤੇ ਦਿੱਲੀ ਵਿੱਚ ਰਿਹਾਇਸ਼ ਦੀ ਮੰਗ ਕੀਤੀ ਗਈ ਹੈ ਅਤੇ ਹਰ ਮਹੀਨੇ ਪੰਜ ਲੱਖ ਰੁਪਏ ਮਹੀਨਾਵਾਰ ਖਰਚੇ ਵਜੋਂ ਦੇਣ ਦੀ ਮੰਗ ਵੀ ਰਾਖੀ ਹੈ। ਮੈਟਰੋਪਾਲੀਟਨ ਮੈਜਿਸਟਰੇਟ ਤਾਨਿਆ ਸਿੰਘ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ।

Google search engine

LEAVE A REPLY

Please enter your comment!
Please enter your name here