ਚੰਦ ਘੰਟਿਆਂ ਵਿੱਚ ਸੁਲਝਾਈ ਕਤਲ ਦੀ ਗੁੱਥੀ, ਪਤਨੀ ਹੀ ਨਿਕਲੀ ਕਾਤਲ

0
19

ਅਜੀਤਵਾਲ : ਮੋਗਾ ਵਿਖੇ ਅਜੀਤਵਾਲ ਪੁਲਿਸ ਨੇ ਢੁੱਡੀਕੇ ਸੂਏ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਦੀ ਗੁੱਥੀ ਸੁਲਝਾ ਲਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਨਿਹਾਲ ਸਿੰਘ ਵਾਲਾ ਪਰਸਨ ਸਿੰਘ, ਡੀ.ਐੱਸ.ਪੀ ਸੁਖਵਿੰਦਰ ਸਿੰਘ, ਥਾਣਾ ਅਜੀਤਵਾਲ ਦੇ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਰਤਕ ਦੀ ਪਤਨੀ ਸੁਰਿੰਦਰ ਕੌਰ ਦੇ ਦਲਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਨਾਲ ਪ੍ਰੇਮ ਸਬੰਧ ਸਨ, ਜੋ ਕਿ ਉਸਦੇ ਨਾਲ ਹੀ ਸਫਾਈ ਸੇਵਕ ਦਾ ਕੰਮ ਕਰਦਾ ਸੀ। ਪ੍ਰੇਮ ਸੰਬੰਧਾਂ ਦੇ ਚੱਲਦੇ ਦੋਨਾਂ ਵੱਲੋਂ ਰਾਜਕੁਮਾਰ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਤੇ ਲਾਸ ਸੂਏ ਵਿੱਚ ਸੁੱਟ ਦਿੱਤੀ। ਕੱਲ ਪਿੰਡ ਢੁੱਡੀਕੇ ਵਿੱਚੋਂ ਲੰਘਦੇ ਸੂਏ ਵਿੱਚੋਂ ਕੁਝ ਨੌਜਵਾਨਾਂ ਨੇ ਤੈਰਦੀ ਹੋਈ ਲਾਸ਼ ਦੇਖੀ ਅਤੇ ਉਨ੍ਹਾਂ ਨੇ ਤੁਰੰਤ ਅਜੀਤਵਾਲ ਪੁਲਿਸ ਨੂੰ ਸੂਚਿਤ ਕੀਤਾ ਸੀ। ਪੁਲੀਸ ਵੱਲੋਂ ਲਾਸ਼ ਬਰਾਮਦ ਕਰ ਕੇ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ। ਮਿ੍ਰਤਕ ਨੌਜਵਾਨ ਦੀ ਵੀਡਿਓ ਸੋਸਲ ਮੀਡੀਆ ਤੇ ਵਾਇਰਲ ਹੋਣ ਤੇ ਪਰਿਵਾਰ ਵੱਲੋਂ ਪੁਲਿਸ ਨਾਲ ਸੰਪਰਕ ਕੀਤਾ ਗਿਆ, ਜਿਸ ਤੇ ਮਿ੍ਰਤਕ ਨੌਜਵਾਨ ਦੀ ਪਹਿਚਾਣ ਰਾਜ ਕੁਮਾਰ ਉਰਫ ਰਾਜੂ ਵਾਸੀ ਜਗਰਾਓਂ ਵਜੋਂ ਹੋਈ, ਜੋ ਕਿ ਡਾਕਖਾਨੇ ਚ ਪੋਸਟਮੈਨ ਵਜੋਂ ਤੈਨਾਤ ਸੀ ਅਤੇ ਸ਼ਨੀਵਾਰ ਸ਼ਾਮ ਤੋ ਗਾਇਬ ਸੀ। ਪੁਲਸ ਵਲੋਂ ਬਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਜਦ ਮਿ੍ਰਤਕ ਦੀ ਪਤਨੀ ਤੇ ਉਸਦੇ ਪ੍ਰੇਮੀ ਨੂੰ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਮੰਨਿਆਂ ਕਿ ਉਨ੍ਹਾਂ ਨੇ ਹੀ ਰਾਜ ਕੁਮਾਰ ਦਾ ਕਤਲ ਕੀਤਾ ਹੈ। ਮਿ੍ਰਤਕ ਦੇ ਇੱਕ ਲੜਕਾ ਤੇ ਦੋ ਲੜਕੀਆਂ ਹਨ। ਪੁਲਿਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਲੈ ਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Google search engine

LEAVE A REPLY

Please enter your comment!
Please enter your name here