ਜਲਦ ਆ ਰਹੀ ਹੈ ਅਮਰਿੰਦਰ ਗਿੱਲ ਦੀ ਨਵੀਂ ਐਲਬਮ ‘ਜੁਦਾ 3’

0
27

ਚੰਡੀਗੜ੍ਹ : ਮਸ਼ਹੂਰ ਅਦਾਕਾਰ ਤੇ ਗਾਇਕ ਅਮਰਿੰਦਰ ਗਿੱਲ ਦੀ ਨਵੀਂ ਐਲਬਮ ‘ਜੁਦਾ 3’ ਆ ਰਹੀ ਹੈ। ਜੋ ਕਿ 30 ਅਗਸਤ ਨੂੰ ਰਿਲੀਜ਼ ਹੋਵੇਗੀ। ਅਮਰਿੰਦਰ ਨੇ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝਾ ਕਰਦੇ ਹੋਇਆ ਦੱਸਿਆ। ਇਸ ਐਲਬਮ ਨੂੰ ਡਾ. ਜ਼ਿਊਸ ਨੇ ਮਿਊਜ਼ਿਕ ਦਿੱਤਾ ਹੈ ਜਿਸ ਦੀ ਦਰਸ਼ਕ ਕਾਫ਼ੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਦੱਸ ਦਈਏ ਕਿ ਅਮਰਿੰਦਰ ਗਿੱਲ ਨੇ ਹੁਣ ਤੱਕ ‘ਅੰਗਰੇਜ਼’, ‘ਚੱਲ ਮੇਰਾ ਪੁੱਤ’, ‘ਲਾਹੌਰੀਏ’, ‘ਲਵ ਪੰਜਾਬ’, ‘ਅਸ਼ਕੇ’ ਵਰਗੀਆਂ ਹੋਰ ਵੀ ਬਹੁਤ ਸਾਰੀਆਂ ਫ਼ਿਲਮਾਂ ‘ਚ ਕੰਮ ਕੀਤਾ ਹੈ ਤੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਅਮਰਿੰਦਰ ਗਿੱਲ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ।

Google search engine

LEAVE A REPLY

Please enter your comment!
Please enter your name here