ਜਾਣੋ, ਅਗਲੇ ਚੌਵੀ ਘੰਟਿਆਂ ਵਿਚ ਬਾਰਸ਼ ਪਵੇਗੀ ਜਾਂ ਨਹੀਂ

0
43

ਚੰਡੀਗੜ੍ਹ : ਪੰਜਾਬ ਲਈ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਵਿਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਹੋਣ ਵਾਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਇਸ ਤੇਜ਼ ਬਰਸਾਤ ਅਤੇ ਅਸਮਾਨੀ ਬਿਜਲੀ ਪੈਣ ਨਾਲ ਕਈ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆਈਆਂ ਹਨ। ਭਾਰੀ ਬਰਸਾਤ ਦੇ ਕਾਰਨ ਸੜਕੀ ਆਵਾਜਾਈ ਦੌਰਾਨ ਵੀ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਤੇਜ਼ ਝੱਖੜ ਦੇ ਕਾਰਨ ਬਹੁਤ ਸਾਰੇ ਦਰੱਖਤਾਂ ਦੇ ਡਿਗਣ ਨਾਲ ਸੜਕੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਹੁਣ ਸਕਾਈਮੇਟ ਵੈਦਰ ਨੇ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਿਸ਼ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਵਿਚ ਪੰਜਾਬ ਵਿਚ ਹੋਣ ਵਾਲੀ ਬਰਸਾਤ ਫਸਲਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ।

Google search engine

LEAVE A REPLY

Please enter your comment!
Please enter your name here