ਜੇ ਇਸ ਤਰ੍ਹਾਂ ਕੰਮ ਕਰੋ ਤਾਂ ਬਿਜਲੀ ਕੱਟਾਂ ਦੀ ਲੋੜ ਹੀ ਨਹੀਂ ਪਵੇਗੀ : Navjot Singh Sidhu

0
40

ਚੰਡੀਗੜ੍ਹ : ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਜੇਕਰ ਸਹੀ ਤਰੀਕੇ ਨਾਲ ਕੰਮ ਕੀਤਾ ਜਾਵੇ ਤਾਂ ਦਫ਼ਤਰਾਂ ਦੇ ਸਮੇਂ ਨੂੰ ਨਿਯਮਤ ਕਰਨ ਜਾਂ ਬਿਜਲੀ ਕੱਟ ਲਗਾਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ । ਨਵਜੋਤ ਸਿੱਧੂ ਨੇ ਟਵੀਟ ਕਰ ਲਿਖਿਆ ਕਿ, ਬਿਜਲੀ ਦੀ ਲਾਗਤ, ਕਟੌਤੀ, ਬਿਜਲੀ ਖਰੀਦ ਸਮਝੌਤਿਆਂ ਦੀ ਸਚਾਈ ਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ 24 ਘੰਟੇ ਬਿਜਲੀ ਕਿਵੇਂ ਦੇਈਏ। ਉਨ੍ਹਾਂ ਲਿਖਿਆ, ‘ਪੰਜਾਬ ‘ਚ ਬਿਜਲੀ ਕਟੌਤੀ ਦੀ ਕੋਈ ਜ਼ਰੂਰਤ ਨਹੀਂ ਹੈ। ਜੇਕਰ ਅਸੀਂ ਸਹੀ ਤਰੀਕੇ ਨਾਲ ਕੰਮ ਕਰਦੇ ਹਾਂ ਤਾਂ ਦਫ਼ਤਰ ‘ਚ ਜਾਂ ਏਸੀ ਦੀ ਵਰਤੋਂ ਘਟਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਲਿਖਿਆ, ‘ਪੰਜਾਬ 4.54 ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦ ਰਿਹਾ ਹੈ। ਰਾਸ਼ਟਰੀ ਔਸਤ 3.85 ਰੁਪਏ ਪ੍ਰਤੀ ਯੂਨਿਟ ਤੇ ਚੰਡੀਗੜ੍ਹ 3.44 ਰੁਪਏ ਪ੍ਰਤੀ ਯੂਨਿਟ ਰੁਪਏ ਦਾ ਭੁਗਤਾਨ ਕਰ ਰਿਹਾ ਹੈ। ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ‘ਤੇ ਨਿਰਭਰਤਾ ਕਾਰਨ ਪੰਜਾਬ ਨੂੰ ਹੋਰ ਸੂਬਿਆਂ ਦੇ ਮੁਕਾਬਲੇ 5-8 ਰੁਪਏ ਪ੍ਰਤੀ ਯੂਨਿਟ ਜ਼ਿਆਦਾ ਭੁਗਤਾਨ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਪੰਜਾਬ ‘ਚ 3 ਨਿੱਜੀ ਥਰਮਲ ਪਲਾਂਟਾਂ ਦੇ ਨਾਲ ਪਾਵਰ ਪਰਚੇਜ਼ ਐਗਰੀਮੈਂਟ (PPA) ‘ਤੇ ਦਸਤਖ਼ਤ ਕੀਤੇ ਸਨ। ਪੰਜਾਬ ਇਨ੍ਹਾਂ ਸਮਝੌਤਿਆਂ ਕਾਰਨ 2020 ਤੱਕ ਪਹਿਲਾਂ ਹੀ 5400 ਕਰੋੜ ਰੁਪਏ ਦਾ ਭੁਗਤਾਨ ਕਰ ਚੁੱਕਿਆ ਹੈ ਤੇ ਅੱਗੇ ਫਿਕਸ ਚਾਰਜ ਦੇ ਵਜੋਂ 65,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਪੰਜਾਬ ਨੈਸ਼ਨਲ ਗਰਿੱਡ ਤੋਂ ਸਸਤੀਆਂ ਦਰਾਂ ‘ਚ ਬਿਜਲੀ ਖਰੀਦ ਸਕਦਾ ਹੈ, ਪਰ ਬਾਦਲ ਦੇ ਦਸਤਖ਼ਤ ਵਾਲੇ ਇਹ ਪੀਪੀਏ ਪੰਜਾਬ ਦੇ ਜਨਹਿੱਤ ਖਿਲਾਫ ਕੰਮ ਕਰ ਰਹੇ ਹਨ। ਕਾਨੂੰਨ ਸੁਰੱਖਿਆ ਹੋਣ ਕਾਰਨ ਪੰਜਾਬ ਇਨ੍ਹਾਂ ਪੀਪੀਏ ‘ਤੇ ਮੁੜ ਗੱਲਬਾਤ ਨਹੀਂ ਕਰ ਸਕਦਾ ਪਰ ਇਸ ਲਈ ਵੀ ਇੱਕ ਰਸਤਾ ਹੈ।

Google search engine

LEAVE A REPLY

Please enter your comment!
Please enter your name here