ਜੰਮੂ ਕਸ਼ਮੀਰ ਤੋਂ ਲਿਆਂਦੀ 16 ਕਿਲੋ ਹੈਰੋਇਨ ਬਰਾਮਦ

0
12

ਮਾਧੋਪੁਰ : ਨਸ਼ਿਆਂ ਨੂੰ ਨਾਥ ਪਾਉਣ ਲਈ ਚਲਾਈ ਜਾ ਰਹੀ ਅਹਿਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸ ਦਈਏ ਕਿ ਜ਼ਿਲ੍ਹਾ ਪੁਲਿਸ ਨੇ ਮਾਧੋਪੁਰ ਤੋਂ 16 ਕਿਲੋ ਹੈਰੋਇਨ ਫੜੀ ਹੈ ਜੋ ਕਿ ਜੰਮੂ ਕਸ਼ਮੀਰ ਤੋਂ ਆਈ ਸੀ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਹੈਰੋਇਨ ਦੇ ਨਾਲ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਤਸਕਰ ਲੰਬੇ ਸਮੋਂ ਤੋਂ ਜੰਮੂ ਕਸ਼ਮੀਰ ਵਿੱਚ ਹੀ ਰਹਿ ਰਿਹਾ ਸੀ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਅੱਜ ਸਵੇਰੇ ਮਾਧੋਪੁਰ ਤੋਂ 16 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਿਆਂ ਦੀ ਖੇਪ ਇੱਕ ਅੰਮ੍ਰਿਤਸਰ ਵਾਸੀ ਵੱਲੋਂ ਜੰਮੂ -ਕਸ਼ਮੀਰ ਤੋਂ ਲਿਆਂਦੀ ਜਾ ਰਹੀ ਸੀ।’ ਉਥੇ ਹੀ ਉਹਨਾਂ ਨੇ ਲਿਖਿਆ ਕਿ ‘Drive against Drugs’ ਤਹਿਤ ਅੰਮ੍ਰਿਤਸਰ ਪੁਲਿਸ ਨੇ ਸ਼ਾਨਦਾਰ ਕੰਮ ਕੀਤੇ ’ਤੇ ਉਹਨਾਂ ਤੇ ਮਾਣ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਨੇ 7 ਦਿਨਾਂ ਵਿੱਚ 57 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Google search engine

LEAVE A REPLY

Please enter your comment!
Please enter your name here