ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੇ ਹਵਾਈ ਅੱਡੇ ਬੰਦ ਕਰਨ ਦੇ ਹੁਕਮ

0
100

ਬਾਲਾਕੋਟ ਵਿਚ ਏਅਰਸਟਰਾਈਕ ਕਰਨ ਤੋਂ ਬਾਅਦ ਹਾਈ ਅਲਰਟ ਉੱਤੇ ਚੱਲ ਰਹੇ ਭਾਰਤ ਦੇ ਸ੍ਰੀਨਗਰ, ਜੰਮੂ, ਲੇਹ, ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਸਿਵਲੀਅਨ ਉਡਾਣਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਇੰਡੀਅਨ ਏਅਰਫੋਰਸ ਦਾ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਸ਼੍ਰੀਨਗਰ, ਜੰਮੂ ਅਤੇ ਲੇਹ ਦੇ ਏਅਰਪੋਰਟ ਬੰਦ ਕਰ ਦਿੱਤੇ ਗਏ ਹਨ।
ਏਅਰਲਾਈਨ ਅਧਿਕਾਰੀਆਂ ਮੁਤਾਬਕ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਏਅਰਪੋਰਟ ਵੀ ਬੰਦ ਕਰ ਦਿੱਤੇ ਗਏ ਹਨ।
ਸ਼੍ਰੀਨਗਰ ਵਿੱਚ ਏਅਰਪੋਰਟ ਅਥਾਰਿਟੀ ਦੇ ਅਧਿਕਾਰੀਆਂ ਨੇ ਪੀਟੀਆਈ ਨੂੰ ਦੱਸਿਆ,”ਐਮਰਜੈਂਸੀ ਦੇ ਮੱਦੇਨਜ਼ਰ ਨਾਗਰਿਕ ਹਵਾਈ ਸੇਵਾ ਨੂੰ ਅਸਥਾਈ ਰੂਪ ਤੋਂ ਬੰਦ ਕੀਤਾ ਗਿਆ ਹੈ।”