ਟੋਕੀਉ ਉਲੰਪਿਕ : ਭਾਰਤੀ ਮੁੱਕੇਬਾਜ਼ ਸਤੀਸ਼ ਕੁਮਾਰ ਨੇ ਕੁਆਰਟਰ ਫ਼ਾਈਨਲ ਵਿਚ ਜਗ੍ਹਾ ਕੀਤੀ ਪੱਕੀ

Date:

Share post:

ਟੋਕੀਉ : ਉਲੰਪਿਕ ਖੇਡਾਂ ਵਿਚ ਵੀਰਵਾਰ ਨੂੰ ਭਾਰਤੀ ਖਿਡਾਰੀਆਂ ਨੇ ਸ਼ਾਨਦਰ ਸ਼ੁਰੂਆਤ ਕੀਤੀ ਹੈ। ਮੁੱਕੇਬਾਜ਼ੀ ਵਿਚ ਪੁਰਸ਼ਾਂ ਦੀ 91+ ਕੈਟੇਗਰੀ ਵਿਚ ਸਤੀਸ਼ ਕੁਮਾਰ ਕੁਆਰਟਰ ਫਾਈਨਲ ਵਿਚ ਪਹੁੰਚ ਗਏ ਹਨ। ਸਤੀਸ਼ ਨੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਜਮੈਕਾ ਦੇ ਰਿਕਾਰਡੋ ਬ੍ਰਾਊਨ ਨੂੰ 4-1 ਨਾਲ ਮਾਤ ਦਿੱਤੀ ਹੈ। ਹੁਣ ਸਤੀਸ਼ ਮੈਡਲ ਪੱਕਾ ਕਰਨ ਤੋਂ ਇਕ ਜਿੱਤ ਦੀ ਦੂਰੀ ’ਤੇ ਹਨ। ਦੱਸ ਦਈਏ ਕਿ ਦੋਵੇਂ ਮੁੱਕੇਬਾਜ਼ਾਂ ਦਾ ਇਹ ਪਹਿਲਾ ਉਲੰਪਿਕ ਸੀ। ਅਗਲੇ ਮੈਚ ਵਿਚ ਸਤੀਸ਼ ਦਾ ਮੁਕਾਬਲਾ ਉਜ਼ਬੇਕਿਸਤਾਨ ਦੇ ਬਖੋਦਿਰ ਜਾਲੋਲੋਵ ਨਾਲ ਹੋਵੇਗਾ ਜੋ ਮੌਜੂਦਾ ਵਿਸ਼ਵ ਅਤੇ ਏਸ਼ੀਆਈ ਚੈਂਪੀਅਨ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਟੋਕੀਉ ਵਿਚ ਮਹਿਲਾ ਬੈਡਮਿੰਟਰ ਖਿਡਾਰੀ ਪੀਵੀ ਸਿੰਧੂ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਪੀਵੀ ਸਿੰਧੂ ਨੇ ਡੈਨਮਾਰਕ ਦੀ ਮੀਆ ਨੂੰ ਹਰਾ ਕੇ ਕੁਆਰਟਰ ਫਾਈਨਲ ਵਿਚ ਥਾਂ ਬਣਾਈ ਹੈ। ਇਸ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਨੇ 2016 ਦੇ ਰੀਓ ਓਲੰਪਿਕ ਸੋਨ ਤਮਗਾ ਜੇਤੂ ਅਰਜਨਟੀਨਾ ਦੀ ਟੀਮ ਨੂੰ ਕਰਾਰੀ ਮਾਤ ਦਿੱਤੀ ਹੈ। ਟੀਮ ਨੇ ਅਰਜਨਟੀਨਾ ਨੂੰ 3-1 ਨਾਲ ਮਾਤ ਦਿੰਦੇ ਹੋਏ ਕੁਆਰਟਰ ਫਾਈਨਲ ਵਿਚ ਥਾਂ ਬਣਾਈ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...