ਟੋਕੀਓ ਓਲੰਪਿਕ : ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹੁੰਚੀ ਸੈਮੀਫਾਈਨਲ ‘ਚ

0
28

ਟੋਕੀਓ : ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਇਤਿਹਾਸਕ ਜਿੱਤ ਦਰਜ ਕਰਦੇ ਹੋਏ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਆਇਰਲੈਂਡ ਤੇ ਦੱਖਣੀ ਅਫ਼ਰੀਕਾ ਵਿਰੁਧ ਜਿੱਤਾਂ ਦਰਜ ਕਰ ਕੇ 6 ਅੰਕਾਂ ਨਾਲ ਪੂਲ ਏ ਵਿੱਚ ਚੌਥੀ ਥਾਂ ਬਣਾਈ ਸੀ। ਇਥੇ ਦਸ ਦਈਏ ਕਿ ਪੂਲ ਦੀਆਂ ਸਿਖਰਲੀਆਂ ਚਾਰ ਟੀਮਾਂ ਨੌਕਆਊਟ ਗੇੜ ਵਿੱਚ ਪਹੁੰਚੀਆਂ ਹਨ। ਇਥੇ ਇਹ ਵੀ ਦਸ ਦਈਏ ਕਿ ਭਾਰਤੀ ਮਹਿਲਾ ਹਾਕੀ ਟੀਮ ਦਾ ਓਲੰਪਿਕ ’ਚ ਸਰਵੋਤਮ ਪ੍ਰਦਰਸ਼ਨ 1980 ਵਿੱਚ ਰਿਹਾ ਸੀ, ਜਦੋਂ ਛੇ ਟੀਮਾਂ ’ਚੋਂ ਚੌਥੇ ਸਥਾਨ ’ਤੇ ਰਹੀ ਸੀ।

Google search engine

LEAVE A REPLY

Please enter your comment!
Please enter your name here