ਡਰੱਗ ਮਾਮਲੇ ‘ਚ ਅਦਾਕਾਰ ਅਰਮਾਨ ਕੋਹਲੀ ਗ੍ਰਿਫਤਾਰ

0
12

ਨਵੀਂ ਦਿੱਲੀ : ਅਦਾਕਾਰ ਅਰਮਾਨ ਕੋਹਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਲੰਬੀ ਪੁੱਛਗਿੱਛ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਐਨਸੀਬੀ ਦੀ ਟੀਮ ਵਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਦੱਸ ਦਈਏ ਕਿ ਪਿਛਲੇ ਦਿਨ ਐਨਸੀਬੀ ਨੇ ਅਰਮਾਨ ਕੋਹਲੀ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਉਸ ਦੇ ਘਰੋਂ ਨਸ਼ੀਲੇ ਪਦਾਰਥ ਬਰਾਮਦ ਹੋਏ। ਐਨਸੀਬੀ ਦੇ ਅਨੁਸਾਰ ਨਸ਼ੀਲੇ ਪਦਾਰਥਾਂ ਦੇ ਵਪਾਰੀ ਦੀ ਨਿਸ਼ਾਨਦੇਹੀ ’ਤੇ ਐਨਸੀਬੀ ਟੀਮ ਅਰਮਾਨ ਕੋਹਲੀ ਕੋਲ ਪਹੁੰਚੀ ਹੈ। ਐਨਸੀਬੀ ਟੀਮ ਵੱਲੋਂ ਅਰਮਾਨ ਕੋਹਲੀ ਨਾਲ ਆਹਮੋ -ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਇੰਨਾ ਹੀ ਨਹੀਂ ਬਾਲੀਵੁੱਡ ਦੇ ਹੋਰ ਕਿਹੜੇ ਲੋਕ ਇਸ ਵਿੱਚ ਸ਼ਾਮਲ ਹਨ, ਇਸ ਦੀ ਵੀ ਜਾਂਚ ਕੀਤੀ ਜਾਵੇਗੀ।

Google search engine

LEAVE A REPLY

Please enter your comment!
Please enter your name here