ਤੇਜ਼ ਰਫਤਾਰ ਨਾਲ ਧਰਤੀ ਵੱਲ ਵੱਧ ਰਿਹਾ ਹੈ ਵੱਡਾ ਖਤਰਾ

0
63
Solar flare hitting Earth, artwork

ਚੰਡੀਗੜ੍ਹ : 16 ਲੱਖ ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਸ਼ਕਤੀਸ਼ਾਲੀ ਸੂਰਜੀ ਤੂਫਾਨ ਧਰਤੀ ਵੱਲ ਵੱਧ ਰਿਹਾ ਹੈ। ਸਪੇਸਵੈਦਰ ਡਾਟ ਕਾਮ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਤੂਫਾਨ ਸੂਰਜ ਦੇ ਵਾਯੂਮੰਡਲ ਤੋਂ ਆਇਆ ਹੈ। ਜਾਣਕਾਰੀ ਅਨੁਸਾਰ ਇਹ ਐਤਵਾਰ ਜਾਂ ਸੋਮਵਾਰ ਨੂੰ ਧਰਤੀ ਨਾਲ ਖਹਿ ਜਾਵੇਗਾ। ਇਹ ਧਰਤੀ ਦੇ ਚੁੰਬਕੀ ਖੇਤਰ ‘ਤੇ ਮਹੱਤਵਪੂਰਣ ਪ੍ਰਭਾਵ ਪਾਏਗਾ। ਇਹ ਵੀ ਕਿਹਾ ਗਿਆ ਹੈ ਕਿ ਇਸ ਸੂਰਜੀ ਤੂਫਾਨ ਕਾਰਨ ਧਰਤੀ ਦਾ ਬਾਹਰੀ ਵਾਤਾਵਰਣ ਗਰਮ ਹੋ ਸਕਦਾ ਹੈ, ਜਿਸ ਦਾ ਸਿੱਧਾ ਸੈਟੇਲਾਈਟ ਉੱਤੇ ਅਸਰ ਪੈ ਸਕਦਾ ਹੈ। ਇਸ ਨਾਲ ਜੀਪੀਐੱਸ ਨੈਵੀਗੇਸ਼ਨ, ਮੋਬਾਈਲ ਫੋਨ ਸਿਗਨਲ ਅਤੇ ਸੈਟੇਲਾਈਟ ਟੀਵੀ ਪ੍ਰਭਾਵਿਤ ਹੋ ਸਕਦੇ ਹਨ। ਇਸ ਨਾਲ ਬਿਜਲੀ ਦੀਆਂ ਤਾਰਾਂ ’ਚ ਕਰੰਟ ਵੱਧ ਕੇ ਟ੍ਰਾਂਸਫਾਰਮਰਾਂ ਨੂੰ ਵੀ ਉਡਾ ਸਕਦਾ ਹੈ।

Google search engine

LEAVE A REPLY

Please enter your comment!
Please enter your name here