ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ ਜਾਣੋ

0
15

ਨਵੀਂ ਦਿੱਲੀ: ਕੋਰੋਨਾ ਦੀ ਕਾਤਲ ਦੌੜ ਹੁਣ ਰੁਕਦੀ ਜਾ ਰਹੀ ਹੈ। ਬੇਸ਼ੱਕ ਵਿਗਿਆਨੀਆਂ ਨੇ ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ ਦਿਤੀ ਹੈ ਪਰ ਹਾਲ ਦੀ ਘੜੀ ਕੋਰੋਨਾ ਦਾ ਕਹਿਰ ਇਕ ਵਾਰ ਰੁਕ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੇ ਐਤਵਾਰ ਨੂੰ ਦੇਸ਼ ਵਿਚ 40,111 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਸ ਦੌਰਾਨ, 42,322 ਲੋਕ ਠੀਕ ਹੋਏ ਅਤੇ 725 ਵਿਅਕਤੀ ਜਾਨਾਂ ਗੁਆ ਚੁੱਕੇ ਹਨ। ਪਿਛਲੇ ਦਿਨ ਮਰਨ ਵਾਲਿਆਂ ਦੀ ਗਿਣਤੀ 88 ਦਿਨਾਂ ਵਿਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 7 ਅਪ੍ਰੈਲ ਨੂੰ 684 ਲੋਕਾਂ ਦੀ ਮੌਤ ਹੋਈ ਸੀ। ਇਹ ਵੀ ਰਾਹਤ ਦੀ ਗੱਲ ਸੀ ਕਿ ਐਤਵਾਰ ਨੂੰ ਦੇਸ਼ ਦੇ 19 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਘੱਟ ਸੀ। 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੋਰੋਨਾ ਕਾਰਨ ਇੱਕ ਵੀ ਮੌਤ ਨਹੀਂ ਹੋਈ।

Google search engine

LEAVE A REPLY

Please enter your comment!
Please enter your name here