Home LATEST UPDATE ਦੇਸ਼ ਵਿਚ ਪੈਟਰੋਲ ਦੀ ਕੀਮਤ ਨੇ ਮਾਰੀ ਸੈਂਚੁਰੀ

ਦੇਸ਼ ਵਿਚ ਪੈਟਰੋਲ ਦੀ ਕੀਮਤ ਨੇ ਮਾਰੀ ਸੈਂਚੁਰੀ

0
78

ਨਵੀਂ ਦਿੱਲੀ : ਦੇਸ਼ ਦੇ ਅੱਧੇ ਤੋਂ ਵੱਧ ਹਿੱਸਿਆਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੋ ਦਿਨਾਂ ਦੇ ਲਗਾਤਾਰ ਵਾਧੇ ਤੋਂ ਬਾਅਦ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਤੇਲ ਕੰਪਨੀਆਂ ਨੇ ਵਾਧਾ ਨਹੀਂ ਕੀਤਾ ਹੈ। ਪੈਟਰੋਲ ਦੀ ਕੀਮਤ ਅੱਜ ਦਿੱਲੀ ਵਿਚ 100.56 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ ਵਿਚ 106.59 ਰੁਪਏ ਪ੍ਰਤੀ ਲੀਟਰ ਹੈ।

ਦੱਸ ਦਈਏ ਕਿ ਪੈਟਰੋਲੀਅਮ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਦੋਂਕਿ ਡੀਜ਼ਲ ਵਿਚ 9 ਪੈਸੇ ਦਾ ਵਾਧਾ ਹੋਇਆ ਜਿਸ ਦੇ ਨਾਲ ਹੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ 89.62 ਰੁਪਏ ਅਤੇ ਮੁੰਬਈ ਵਿੱਚ ਇਹ 97.18 ਰੁਪਏ ਹੋ ਗਈ ਹੈ।

1 ਮਈ ਤੋਂ 90.40 ਰੁਪਏ ਪ੍ਰਤੀ ਲੀਟਰ ਦੀ ਲਾਈਨ ਤੋਂ ਸ਼ੁਰੂ ਹੋ ਕੇ ਹੁਣ ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 100.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਯਾਨੀ ਪਿਛਲੇ 70 ਦਿਨਾਂ ਵਿਚ 10.16 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਰਾਜਧਾਨੀ ਵਿਚ ਡੀਜ਼ਲ ਦੀ ਕੀਮਤ ਵੀ ਪਿਛਲੇ ਦੋ ਮਹੀਨਿਆਂ ਵਿਚ 8.89 ਰੁਪਏ ਪ੍ਰਤੀ ਲੀਟਰ ਦੇ ਵਾਧੇ ਨਾਲ ਕੌਮੀ ਪੱਧਰ ਤੇ 89.62 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾ ਹੀ ਅੱਜ ਚੰਡੀਗੜ੍ਹ ਵਿੱਚ ਪੈਟਰੋਲ 96.70 ਰੁਪਏ ਅਤੇ ਡੀਜ਼ਲ 89.25 ਰੁਪਏ ਪ੍ਰਤੀ ਲੀਟਰ ਹੈ।

NO COMMENTS

LEAVE A REPLY

Please enter your comment!
Please enter your name here