ਨਕਲੀ ਕੋਰੋਨਾ ਵੈਕਸੀਨ ਦੀਆਂ ਖਬਰਾਂ ਤੋਂ ਬਾਅਦ ਸਿਹਤ ਵਿਭਾਗ ਨੇ ਸੂਬਿਆਂ ਨੂੰ ਕੀਤਾ ਚੌਕਸ

0
8

ਨਵੀਂ ਦਿੱਲੀ : ਆਏ ਦਿਨ ਨਕਲੀ ਕੋਵੀਸ਼ੀਲਡ ਵੈਕਸੀਨ ਦੀਆਂ ਖਬਰਾਂ ਤੋਂ ਬਾਅਦ ਕੇਂਦਰੀ ਸਿਹਤ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਦੇਸ਼ ਦੇ ਸਾਰੇ ਸੂਬਿਆਂ ਨੂੰ ਚੌਕਸ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਕਿਹਾ ਕਿ ਟੀਕਾਕਰਨ ਟੀਮਾਂ ਵੈਕਸੀਨ ਸਬੰਧੀ ਧਿਆਨ ਦੇਣ ਅਤੇ ਇਸ ‘ਤੇ ਵਿਸ਼ੇਸ਼ ਨਿਗਰਾਨੀ ਰੱਖਣ। ਨਕਲੀ ਟੀਕੇ ਦੀ ਪਛਾਣ ਲਈ ਕੁੱਝ ਖ਼ਾਸ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਹੀ ਕੇਂਦਰੀ ਸਿਹਤ ਵਿਭਾਗ ਦੇ ਸਕੱਤਰ ਮਨੋਹਰ ਅਗਾਨੀ ਵੱਲੋਂ ਦੇਸ਼ ਦੇ ਸਾਰੇ ਹੀ ਸੂਬਿਆਂ ਲਈ ਇੱਕ ਵਿਸ਼ੇਸ਼ ਪੱਤਰ ਜਾਰੀ ਕੀਤਾ ਗਿਆ ਸੀ। ਇਸ ਪੱਤਰ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਟੀਕਾਕਰਨ ਤੋਂ ਪਹਿਲਾਂ ਵੈਕਸੀਨ ਦੀ ਪੂਰਨ ਤੇ ਸਹੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਵੈਕਸੀਨ ਦੀ ਪਛਾਣ ਕਰਨ ਲਈ ਪੱਤਰ ਦੇ ਵਿੱਚ ਸਾਰੇ ਮਾਪਦੰਡ ਦੱਸੇ ਗਏ ਸਨ।ਕੇਂਦਰ ਦੇ ਪੱਤਰ ਤੋਂ ਬਾਅਦ ਪੰਜਾਬ ਦਾ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਹੁਣ ਵਿਭਾਗ ਵੱਲੋਂ ਟੀਕਿਆਂ ਦੀ ਆਉਣ ਵਾਲੀ ਸਰਕਾਰੀ ਖੇਪਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਟੀਕਾਕਰਨ ਵਿੱਚ ਸ਼ਾਮਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਵਧੇਰੇ ਚੌਕਸੀ ਰੱਖਣ ਲਈ ਕਿਹਾ ਗਿਆ ਹੈ। ਹੁਣ ਤੱਕ ਫਰਜ਼ੀ ਟੀਕਿਆਂ ਬਾਰੇ ਪੰਜਾਬ ਵਿੱਚ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਬਾਅਦ ਵੀ ਸਿਹਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ।

Google search engine

LEAVE A REPLY

Please enter your comment!
Please enter your name here