ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, ਕੈਪਟਨ ਵੱਲੋਂ ਸਹਾਇਤਾ ਰਾਸ਼ੀ ਦਾ ਐਲਾਨ

0
34

ਮੋਗਾ : ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਇਕ ਬੱਸ ਪੰਜਾਬ ਰੋਡਵੇਜ਼ ਮੋਗਾ ਦੇ ਪਿੰਡ ਲੁਹਾਰਾ ਕੋਲ 2 ਬੱਸਾਂ ਆਪਸ ਵਿਚ ਟਕਰਾ ਗਈਆਂ। ਜਿਸ ਵਿਚ ਦਰਜਨਾਂ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਚਸ਼ਮਦੀਦ ਗਵਾਹਾਂ ਮੁਤਾਬਿਕ ਸਮਾਗਮ ਲਈ ਜਾ ਰਹੀ ਬੱਸ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਤੁਰੰਤ ਮੋਗਾ ਵਿਚ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਦਿੱਤੇ ਜਾਣ। ਇਸ ਦੇ ਨਾਲ ਹੀ 50,000 ਰੁਪਏ ਗੰਭੀਰ ਜ਼ਖ਼ਮੀਆਂ ਨੂੰ ਦੇਣ ਦਾ ਐਲਾਨ ਹੋਇਆ ਹੈ। ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਉਨ੍ਹਾਂ ਨੂੰ ਮੁਫ਼ਤ ਇਲਾਜ ਦੇਣ ਦਾ ਵੀ ਐਲਾਨ ਕੀਤਾ ਗਿਆ।

Google search engine

LEAVE A REPLY

Please enter your comment!
Please enter your name here