Home Punjabi News ਨਵਜੋਤ ਸਿੱਧੂ ਦੇ ਸਰਕਾਰ ਵਿਰੁਧ ਸ਼ਬਦੀ ਵਾਰ ਜਾਰੀ

ਨਵਜੋਤ ਸਿੱਧੂ ਦੇ ਸਰਕਾਰ ਵਿਰੁਧ ਸ਼ਬਦੀ ਵਾਰ ਜਾਰੀ

0
45

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਨਤਕ ਤੌਰ ‘ਤੇ ਆਲੋਚਨਾ ਤੋਂ ਪਿੱਛੇ ਨਹੀਂ ਹਟ ਰਹੇ । ਹੁਣ ਉਨ੍ਹਾਂ ਨੇ ਟਵੀਟ ਕਰਦੇ ਹੋਏ ਬਿਜਲੀ ਦੀ ਲਾਗਤ, ਕਟੌਤੀ, ਬਿਜਲੀ ਖਰੀਦ ਸਮਝੌਤਿਆਂ ਦੀ ਸਚਾਈ ਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ 24 ਘੰਟੇ ਬਿਜਲੀ ਕਿਵੇਂ ਦੇਈਏ, ਇਸ ਬਾਰੇ ਆਪਣੀ ਗੱਲ ਰੱਖੀ। ਉਨ੍ਹਾਂ ਬਿਜਲੀ ਲਈ ਪੰਜਾਬ ਮਾਡਲ ਪੇਸ਼ ਕਰਦੇ ਹੋਏ ਲਿਖਿਆ ਕਿ ਨਿੱਜੀ ਪਾਵਰ ਪਲਾਂਟਾਂ ਨੂੰ ਗ਼ੈਰ-ਢੁਕਵੀਂ ਤੇ ਜ਼ਿਆਦਾਤਰ ਲਾਭ ਦੇਣ ‘ਤੇ ਖ਼ਰਚ ਕੀਤੇ ਗਏ ਪੈਸਿਆਂ ਦਾ ਇਸਤੇਮਾਲ ਲੋਕ ਭਲਾਈ ਕਾਰਜਾਂ ਉੱਪਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਰਤੋਂ ਲਈ ਮੁਫ਼ਤ ਬਿਜਲੀ ਲਈ ਸਬਸਿਡੀ ਦੇਣੀ (300 ਯੂਨਿਟ ਤਕ), 24 ਘੰਟੇ ਦੀ ਸਪਲਾਈ ਤੇ ਸਿੱਖਿਆ ਅਤੇ ਸਿਹਤ ਸਬੰਧੀ ਸੇਵਾਵਾਂ ‘ਚ ਨਿਵੇਸ਼ ਕਰਨਾ ਹੀ ਪੰਜਾਬ ਲਈ ਬਿਹਤਰ ਬਿਜਲੀ ਮਾਡਲ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਬਿਜਲੀ ਕਟੌਤੀ ਦੀ ਕੋਈ ਜ਼ਰੂਰਤ ਨਹੀਂ ਹੈ। ਜੇਕਰ ਅਸੀਂ ਸਹੀ ਦਿਸ਼ਾ ਵਿਚ ਕੰਮ ਕਰਦੇ ਹਾਂ ਤਾਂ ਦਫ਼ਤਰ ‘ਚ ਜਾਂ ਏਸੀ ਦੀ ਵਰਤੋਂ ਘਟਾਉਣ ਦੀ ਜ਼ਰੂਰਤ ਨਹੀਂ ਹੈ। ਪੰਜਾਬ 4.54 ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦ ਰਿਹਾ ਹੈ। ਰਾਸ਼ਟਰੀ ਔਸਤ 3.85 ਰੁਪਏ ਪ੍ਰਤੀ ਯੂਨਿਟ ਤੇ ਚੰਡੀਗੜ੍ਹ 3.44 ਰੁਪਏ ਪ੍ਰਤੀ ਯੂਨਿਟ ਰੁਪਏ ਦਾ ਭੁਗਤਾਨ ਕਰ ਰਿਹਾ ਹੈ। ਤਿੰਨ ਨਿੱਜੀ ਤਾਪ ਪਲਾਂਟਾਂ ‘ਤੇ ਅਤਿ-ਨਿਰਭਰਤਾ ਕਾਰਨ ਪੰਜਾਬ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ 5-8 ਰੁਪਏ ਪ੍ਰਤੀ ਯੂਨਿਟ ਜ਼ਿਆਦਾ ਭੁਗਤਾਨ ਕਰਨਾ ਪੈਂਦਾ ਹੈ।

NO COMMENTS

LEAVE A REPLY

Please enter your comment!
Please enter your name here