ਮਾਲਵਿੰਦਰ ਮਾਲੀ ਨੇ ਨਵਜੋਤ ਸਿੱਧੂ ਨੂੰ ਸਲਾਹਕਾਰ ਲਈ ਦਿੱਤੀ ਸਹਿਮਤੀ ਲਈ ਵਾਪਸ

Date:

Share post:

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਹੁਦੇ ਲਈ ਦਿੱਤੀ ਸਹਿਮਤੀ ਵਾਪਸ ਲੈ ਲਈ ਹੈ। ਦੱਸ ਦਈਏ ਕਿ ਉਨ੍ਹਾਂ ਵੱਲੋਂ ਕਸ਼ਮੀਰ ਤੇ ਪਾਕਿਸਤਾਨ ਬਾਰੇ ਦਿੱਤੇ ਬਿਆਨ ਮਗਰੋਂ ਇਹ ਮਾਮਲਾ ਕਾਂਗਰਸ ਹਾਈਕਮਾਂਡ ਕੋਲ ਪਹੁੰਚਿਆ ਜਿਸ ਮਗਰੋਂ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਫੇਸਬੁੱਕ ‘ਤੇ ਮੀਡੀਆ ਦੇ ਨਾਂ ਜਾਰੀ ਪੋਸਟ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਵਿਚਾਰਾਂ ਬਾਰੇ ਸਿਆਸਤਦਾਨਾਂ ਵੱਲੋਂ ਕੀਤੇ ਪ੍ਰਚਾਰ ਨਾਲ ਜੇਕਰ ਉਨ੍ਹਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਕੈਪਟਨ ਅਮਰਿੰਦਰ ਸਿਂਘ, ਵਿਜੈ ਇੰਦਰ ਸਿੰਗਲਾ, ਮਨੀਸ਼ ਤਿਵਾੜੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ ਤੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਆਗੂ ਰਾਘਵ ਚੱਡਾ ਤੇ ਜਰਨੈਲ ਸਿੰਘ ਜ਼ਿੰਮੇਵਾਰ ਹੋਣਗੇ। ਮਾਲੀ ਨੇ ਕਿਹਾ ਹੈ ਕਿ ਪੰਜਾਬ, ਪੰਜਾਬੀ ਭਾਈਚਾਰੇ ਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਮਾਡਲ ਦੇ ਮੁੱਦੇ ਤੇ ਉਨ੍ਹਾਂ ਦੇ ਹੱਲ ਲਈ ਲੰਬੇ ਸਮੇਂ ਤੋਂ ਚੱਲ ਰਹੇ ਸ਼ਾੰਤਮਈ ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਉਭਰ ਰਹੀ ਪਾਰਦਰਸ਼ੀ ਤੇ ਜਾਬਦੇਹੀ ਦੀ ਸਿਆਸਤ ‘ਤੇ ਸੰਵਾਦ ਨੂੰ ਲੀਹੋਂ ਲਾਹੁਣ ਅਤੇ ਇਸ ਦੇ ਪੱਖ ਵਿੱਚ ਹੱਥ ਬੰਨ੍ਹ ਕੇ ਲੜਨ ਦੇ ਦਬਾਅ ਨੂੰ ਨਕਾਰਦਿਆਂ, ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦੇਣ ਲਈ ਦਿੱਤੀ ਸਹਿਮਤੀ ਨੂੰ ਵਾਪਸ ਲੈਣ ਦਾ ਐਲਾਨ ਕਰਦਾ ਹਾਂ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜਾਬ, ਧਾਮਕ ਘੱਟ ਗਿਣਤੀਆਂ, ਦਬੇ-ਕੁਚਲੇ ਲੋਕਾਂ, ਮਨੁੱਖੀ ਹੱਕਾਂ, ਜਮਹੂਰੀਅਤ ਤੇ ਫੈਡਰੇਲਿਜ਼ਮ ਦੀ ਲੜਾਈ ਲੜਦਾ ਆ ਰਿਹਾ ਹੈ ਅਤੇ ਇਹ ਲੜਾਈ ਉਹ ਜਾਰੀ ਰੱਖੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਸਥਾਪਤ ਸਿਆਸਤ ਬਹੁਤਿਆਂ ਕਰਕੇ ਬੌਧਿਕ ਕੰਗਾਲੀ ਦੀ ਸ਼ਿਕਾਰ ਹੈ, ਜਿਹੜੀ ਸਥਾਪਤੀ ਦੇ ਵਿਰੁੱਧ ਪੰਜਾਬ ਦੇ ਭਲੇ ਲਈ ਕਿਸੇ ਵੀ ਵੱਡੀ ਤੇ ਪ੍ਰਭਾਵਸ਼ਾਲੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰਦੀ, ਮੈਂ ਉਸ ਲੋਟੂ ਤੇ ਸੌੜੇ ਸਵਾਰਥਾਂ ਵਾਲੀ ਸਿਆਸਤ ਦੇ ਵਿਰੁੱਧ ਹਮਖਿਆਲ ਸਾਥੀਆਂ ਤੇ ਤਾਕਤਾਂ ਨਾਲ ਮਿਲ ਕੇ ਲਗਾਤਾਰ ਬੇਕਿਰਕ ਸੰਘਰਸ਼ ਕਰਦਾ ਰਹਾਂਗਾ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...