ਨਸ਼ੇੜੀ ਪੁੱਤ ਨੇ ਹਥੌੜਾ ਮਾਰ ਕੇ ਮਾਂ ਦਾ ਕੀਤਾ ਕਤਲ

0
4

ਬਰਨਾਲਾ : ਨਸ਼ੇੜੀ ਪੁੱਤ ਵਲੋਂ ਆਪਣੀ ਮਾਂ ਦਾ ਹਥੌੜਾ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਨਹੀਂ ਸਗੋਂ ਹਮਲੇ ਦੌਰਾਨ ਪਿਉ ਨੂੰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਤੁਹਾਨੂੰ ਦੱਸ ਦਈਏ ਕਿ ਇਹ ਮਾਮਲਾ ਬਰਨਾਲਾ ਦੇ ਕਸਬਾ ਹੰਡਿਆਇਆ ਦਾ ਹੈ। ਜਿੱਥੇ ਸੁਖਚੈਨ ਸਿੰਘ ਨਾਮ ਦੇ ਵਿਅਕਤੀ ਵਲੋਂ ਆਪਣੀ ਮਾਤਾ ਛਿੰਦਰ ਕੌਰ ਦੇ ਸਿਰ ਵਿੱਚ ਹਥੌੜਾ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਆਪਣੇ ਬੁਜ਼ੁਰਗ ਪਿਤਾ ਨੂੰ ਵੀ ਗੰਭੀਰ ਰੂਪ ਨਾਲ ਜਖ਼ਮੀ ਕਰ ਦਿੱਤਾ ਜਿਸ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਸ਼ਿੰਦਰ ਕੌਰ ਕਸਬਾ ਹੰਡਿਆਆ ਦੇ ਬੀਕਾ ਸੂਚ ਪੱਤੀ ਦੀ ਮੌਜੂਦਾ ਪੰਚਾਇਤ ਮੈਂਬਰ ਸੀ। ਮੁਲਜ਼ਮ ਨੇ ਜਦੋਂ ਆਪਣੀ ਮਾਂ ਦਾ ਕਤਲ ਕੀਤਾ ਤਾਂ ਛੋਟੇ ਬੱਚੇ ਵੀ ਘਰ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਨੇ ਲੁਕ ਕੇ ਆਪਣੀ ਜਾਨ ਬਚਾਈ। ਬੱਚਿਆਂ ਨੇ ਆਪਣੀ ਦਾਦੀ ਦੇ ਕਤਲ ਦੀ ਸੂਚਨਾ ਤੁਰੰਤ ਸਰਪੰਚ ਨੂੰ ਦਿੱਤੀ। ਜਿਸ ਦੇ ਬਾਅਦ ਸਰਪੰਚ ਵਲੋਂ ਇਸ ਕਤਲ ਸਬੰਧਤ ਪੁਲਿਸ ਨੂੰ ਕੀਤਾ ਗਿਆ। ਮੁਲਜ਼ਮ ਸੁਖਚੈਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਅਕਸਰ ਨਸ਼ੇ ਦੀ ਹਾਲਤ ਵਿੱਚ ਘਰ ਵਿੱਚ ਮਾਤਾ – ਪਿਤਾ ਅਤੇ ਆਪਣੇ ਬੱਚਿਆਂ ਨਾਲ ਮਾਰ ਕੁੱਟ ਕਰਦਾ ਰਹਿੰਦਾ ਸੀ। ਪੁਲਿਸ ਜਾਂਚ ਅਧਿਕਾਰੀਆਂ ਨੇ ਕੁੱਝ ਹੀ ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

Google search engine

LEAVE A REPLY

Please enter your comment!
Please enter your name here