ਨਹੀਂ ਰਹੇ ਅਦਾਕਾਰ ਦਲੀਪ ਕੁਮਾਰ

0
23

ਮੁੰਬਈ : ਹਿੰਦੀ ਫਿ਼ਲਮਾਂ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ (98) ਅੱਜ ਸਾਡੇ ਵਿਚ ਨਹੀਂ ਰਹੇ। ਅੱਜ ਤੜਕਸਾਰ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦਸ ਦਈਏ ਕਿ ਉਹ ਲੰਮਾ ਸਮਾਂ ਬੀਮਾਰ ਰਹੇ ਹਨ ਅਤੇ ਉਨ੍ਹਾਂ ਨੂੰ ਵਾਰ-ਵਾਰ ਹਸਪਤਾਲ ਵੀ ਦਾਖ਼ਲ ਕਰਵਾਉਣਾ ਪਿਆ ਸੀ । ਬੀਤੇ ਦਿਨੀ ਉਨ੍ਹਾਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਦੇ ਚਲਦਿਆਂ ਮੁੰਬਈ ਦੇ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ ਸੀ ਅਤੇ ਉਹ ਠੀਕ ਵੀ ਹੋ ਗਏ ਸਨ ਅਤੇ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਵੀ ਮਿਲ ਗਈ ਸੀ। ਪਰ ਅੱਜ ਯਾਨੀ ਬੁੱਧਵਾਰ ਸਵੇਰੇ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਹ ਅਕਾਲ ਚਲਾਣਾ ਕਰ ਗਏ।
ਇਸ ਤੋਂ ਪਹਿਲਾਂ ਦਿਲੀਪ ਕੁਮਾਰ ਨੂੰ 6 ਜੂਨ ਨੂੰ ਸਾਹ ਲੈਣ ‘ਚ ਤਕਲੀਫ਼ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਦੇ ਫੇਫੜਿਆਂ ‘ਚ ਪਾਣੀ ਭਰ ਗਿਆ ਸੀ।ਜਿਸ ਤੋਂ ਬਾਅਦ ਛੋਟੀ ਸਰਜਰੀ ਹੋਈ ਸੀ ਅਤੇ ਪੰਜ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਬਿਆਨ ‘ਚ ਕਿਹਾ ਗਿਆ ਸੀ ਕਿ ਦਿਲੀਪ ਕੁਮਾਰ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਉਹ ਅਜੇ ਵੀ ਹਸਪਤਾਲ ‘ਚ ਹਨ ਪਰ ਉਨ੍ਹਾ ਦੀ ਸਿਹਤ ਸਬੰਧੀ ਅਪਡੇਟ ਤੋਂ 2 ਦਿਨ ਬਾਅਦ ਹੀ ਦਿਲੀਪ ਕੁਮਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।

Google search engine

LEAVE A REPLY

Please enter your comment!
Please enter your name here