ਨਹੀਂ ਰਹੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ

0
8

ਲੁਧਿਆਣਾ : ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਦੇਰ ਰਾਤ ਲੁਧਿਆਣਾ ਵਿੱਚ ਦਿਹਾਂਤ ਹੋ ਗਿਆ। ਦੱਸ ਦਈਏ ਕਿ ਉਨ੍ਹਾਂ ਦੀ ਅੰਤਿਮ ਅਰਦਾਸ 10 ਸਤੰਬਰ ਯਾਨੀ ਅੱਜ ਰਾਤ 8:30 ਵਜੇ ਫੀਲਡ ਗੰਜ ਚੌਕ ਜਾਮਾ ਮਸਜਿਦ ਦੇ ਬਾਹਰ ਅਦਾ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸ਼ਾਹੀ ਇਮਾਮ ਨੇ ਦੁਪਹਿਰ 12:10 ਵਜੇ ਸੀਐਮਸੀ ਵਿਖੇ ਦੁਨੀਆ ਨੂੰ ਅਲਵਿਦਾ ਕਿਹਾ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੇ ਇੰਤਕਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹੋਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Google search engine

LEAVE A REPLY

Please enter your comment!
Please enter your name here