ਪਾਕਿਸਤਾਨ ‘ਚ ਬੰਬ ਧਮਾਕਾ, 3 ਸੁਰੱਖਿਆ ਮੁਲਾਜ਼ਮਾਂ ਦੀ ਮੌਤ

Date:

Share post:

ਪਾਕਿਸਤਾਨ : ਪਾਕਿਸਤਾਨ ਦੇ ਬਲੂਚਿਸਤਾਨ ਪ੍ਰਾਂਤ ‘ਚ ਅੱਜ ਸਵੇਰੇ ਬੰਬ ਧਮਾਕਾ ਹੋਇਆ ਹੈ ਜਿਸ ‘ਚ 3 ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਘੱਟ ਤੋਂ ਘੱਟ 20 ਲੋਕ ਜ਼ਖ਼ਮੀ ਹੋਏ ਹਨ। ਦੱਸ ਦਈਏ ਕਿ ਇਹ ਹਮਲਾ ਕਵੇਟਾ ਦੇ ਮਾਸਤੁੰਗ ਰੋਡ ‘ਤੇ ਸਥਿਤ ਇਕ ਚੈੱਕਪੋਸਟ ‘ਤੇ ਹੋਇਆ ਹੈ। ਧਮਾਕੇ ਤੋਂ ਬਾਅਦ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੇ ਬਚਾਅ ਅਧਿਕਾਰੀ ਇਲਾਕੇ ‘ਚ ਪੁੱਜ ਗਏ ਹਨ। ਜ਼ਖ਼ਮੀਆਂ ਨੂੰ ਸ਼ੇਖ ਜੈਦ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਬਲੂਚਿਸਤਾਨ ਕਾਊਂਡਰ-ਟੇਰਰਿਜਮ ਡਿਪਾਰਟਮੈਂਟ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ ਤੇ ਦੱਸਿਆ ਹੈ ਕਿ ਇਸ ‘ਚ ਸੋਹਾਨਾ ਖ਼ਾਨ ਐੱਫਸੀ ਚੈੱਕਪੋਸਟ ਨੂੰ ਨਿਸ਼ਾਨੇ ‘ਤੇ ਲਿਆ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਸੀਟੀਡੀ ਦੀ ਟੀਮ ਘਟਨਾ ਵਾਲੇ ਸਥਾਨ ‘ਤੇ ਪਹੁੰਚ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਚੈੱਕਪੋਸਟ ‘ਤੇ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦੇ ਵਾਹਨ ‘ਚ ਆਪਣੀ ਮੋਟਰਸਾਈਕਲ ਤੋਂ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉੱਥੇ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਹੋਣ ਦੇ ਤੁਰੰਤ ਬਾਅਦ ਜਾਂਚ ਕਰਨ ਲਈ ਬੰਬ ਨਿਰੋਧਕ ਯੂਨਿਟ ਘਟਨਾ ਵਾਲੇ ਸਥਾਨ ‘ਤੇ ਪਹੁੰਚ ਗਈ। ਹੁਣ ਖ਼ਬਰ ਮਿਲੀ ਹੈ ਕਿ ਪਾਕਿਸਤਾਨ ਤਹਰੀਕ-ਏ-ਤਾਲਿਬਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸ਼ੁਰੂਆਤੀ ਰਿਪੋਰਟਸ ਮੁਤਾਬਿਕ, ਹਮਲੇ ‘ਚ ਫਰੰਟਿਅਰ ਕਾਪਰਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...