ਪਾਕਿਸਤਾਨ ‘ਚ ਮੋਹਲੇਧਾਰ ਮੀਂਹ, 12 ਦੀ ਮੌਤ

0
3

ਇਸਲਾਮਾਬਾਦ : ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਮਨਸੇਹਰਾ ਜ਼ਿਲ੍ਹੇ ਵਿਚ ਐਤਵਾਰ ਨੂੰ ਮੋਹਲੇਧਾਰ ਮੀਂਹ ਪੈਣ ਕਾਰਨ 12 ਲੋਕਾਂ ਦੀ ਜਾਨ ਚਲੀ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਨੇ ਦੱਸਿਆ ਕਿ ਮੋਹਲੇਧਾਰ ਮੀਂਹ ਪੈਣ ਕਾਰਨ ਜ਼ਮੀਨ ਧੱਸਣ ਨਾਲ ਚਾਰ-ਪੰਜ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ। ਘਰਾਂ ਵਿਚ 16 ਲੋਕ ਰਹਿੰਦੇ ਸਨ। ਇਸ ਹਾਦਸੇ ਦੇ ਸ਼ਿਕਾਰ 14 ਲੋਕਾਂ ਦਾ ਪਤਾ ਲੱਗ ਚੁੱਕਾ ਹੈ ਅਤੇ ਬਾਕੀ ਦੋ ਦੀ ਤਲਾਸ਼ ਜਾਰੀ ਹੈ। ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।

Google search engine

LEAVE A REPLY

Please enter your comment!
Please enter your name here