ਪੈਰਾਂ ‘ਤੇ ਤੇਲ ਦੀ ਮਾਲਸ਼ ਰੱਖਦੀ ਹੈ ਕਈ ਰੋਗਾਂ ਨੂੰ ਦੂਰ

Date:

Share post:

ਚੰਡੀਗੜ੍ਹ : ਮਾਲਸ਼ ਬਾਰੇ ਸੁਣਦਿਆਂ ਹੀ ਲੋਕਾਂ ਦੇ ਮਨ ‘ਚ ਤੇਲ ਮਾਲਸ਼ ਨਾਲ ਜੁੜੀਆਂ ਗੱਲਾਂ ਆਉਣ ਲਗਦੀਆਂ ਹਨ। ਸਾਡੇ ਸਿਰ ਤੋਂ ਲੈ ਕੇ ਸਰੀਰ ਦੇ ਹਰੇਕ ਅੰਗ ਦੀ ਤੇਲ ਨਾਲ ਮਾਲਸ਼ ਕਰਨ ਦੇ ਕਈ ਫਾਇਦੇ ਹੁੰਦੇ ਹਨ ਪਰ ਅਸੀਂ ਉਨ੍ਹਾਂ ਬਾਰੇ ਅਕਸਰ ਅਣਜਾਣ ਰਹਿੰਦੇ ਹਾਂ। ਅਸੀਂ ਹਮੇਸ਼ਾ ਸਮਝਦੇ ਹਾਂ ਕਿ ਸਿਰ ‘ਤੇ ਤੇਲ ਮਾਲਸ਼ ਕਰਨ ਨਾਲ ਸਾਡੇ ਸਰੀਰ ਦਾ ਸੰਤੁਲਨ ਬਣਿਆ ਰਹਿੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸਰੀਰ ਦੇ ਹੋਰ ਹਿੱਸਿਆਂ ਨੂੰ ਵੀ ਤੇਲ ਮਾਲਸ਼ ਦੇ ਕਈ ਲਾਭ ਪਹੁੰਚਦੇ ਹਨ। ਹਾਲਾਂਕਿ ਮੌਜੂਦਾ ਸਮੇਂ ਤੇਲ ਮਾਲਸ਼ ਨੂੰ ਬੀਤੇ ਸਮੇਂ ਦੀ ਗੱਲ ਸਮਝਿਆ ਜਾਂਦਾ ਹੈ। ਜੇਕਰ ਤੁਸੀਂ ਵੀ ਸੋਚ ਰਹੇ ਹੋ ਕਿ ਤੇਲ ਮਾਲਸ਼ ਦੇ ਕੀ-ਕੀ ਫਾਇਦੇ ਹੋ ਸਕਦੇ ਹਨ ਤਾਂ ਅਸੀਂ ਤੁਹਾਨੂੰ ਪੈਰਾਂ ‘ਤੇ ਤੇਲ ਮਾਲਸ਼ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕੀਤੀ ਜਾਵੇ ਤਾਂ ਤੁਹਾਨੂੰ ਇਸ ਦੇ ਕਈ ਫਾਇਦੇ ਮਿਲਦੇ ਹਨ।

ਪੈਰਾਂ ਦੀ ਪਰੇਸ਼ਾਨੀ ਹੁੰਦੀ ਹੈ ਦੂਰ
ਅਕਸਰ ਅਸੀਂ ਸੁਣਦੇ ਹਾਂ ਕਿ ਮਾਲਸ਼ ਸਾਡੇ ਲਈ ਕਿੰਨੀ ਫਾਇਦੇਮੰਦ ਸਾਬਿਤ ਹੁੰਦੀ ਹੈ ਪਰ ਜੇਕਰ ਸਹੀ ਤਰੀਕੇ ਨਾਲ ਰੋਜ਼ਾਨਾ ਮਾਲਸ਼ ਕੀਤੀ ਜਾਵੇ ਤਾਂ ਇਹ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਵੀ ਲਾਭਕਾਰੀ ਸਾਬਿਤ ਹੁੰਦੀ ਹੈ। ਅਸਲ ਵਿਚ ਨਾਰੀਅਲ ਦੇ ਤੇਲ ਨਾਲ ਪੈਰਾਂ ਦੀ ਮਾਲਸ਼ ਕਰਨ ‘ਤੇ ਪੈਰਾਂ ਦੀਆਂ ਨਾੜਾਂ ਨੂੰ ਕਾਫ਼ੀ ਆਰਾਮ ਮਿਲਦਾ ਹੈ ਤੇ ਪੈਰਾਂ ਨਾਲ ਜੁੜੀਆਂ ਪਰੇਸ਼ਾਨੀਆਂ ਦੂਰ ਕਰਨ ‘ਚ ਵੀ ਲਾਭ ਮਿਲਦਾ ਹੈ। ਜੇਕਰ ਤੁਹਾਡੇ ਪੈਰਾਂ ‘ਚ ਲਗਾਤਾਰ ਦਰਦ ਹੁੰਦਾ ਹੈ ਤਾਂ ਇਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਰੋਜ਼ ਗਰਮ ਨਾਰੀਅਲ ਤੇਲ ਨਾਲ ਪੈਰਾਂ ਦੀ ਮਾਲਸ਼ ਕਰੋ।
ਬਲੱਡ ਸਰਕੂਲੇਸ਼ਨ ‘ਚ ਹੁੰਦਾ ਹੈ ਸੁਧਾਰ
ਸਾਡੇ ਸਰੀਰ ‘ਚ ਖ਼ੂਨ ਸਾਡੀਆਂ ਕੋਸ਼ਿਕਾਵਾਂ ਨੂੰ ਆਕਸੀਜ਼ਨ ਤੇ ਪੋਸ਼ਣ ਮੁਹੱਈਆ ਕਰਵਾਉਂਦਾ ਹੈ। ਇੰਨਾ ਹੀ ਨਹੀਂ ਖ਼ੂਨ ਸਾਡੇ ਸਰੀਰ ‘ਚ ਵਾਧੂ ਤੇ ਜ਼ਹਿਰੀਲੇ ਪਦਾਰਥਾਂ ਨੂੰ ਵੀ ਸ਼ੁੱਧ ਕਰਨ ‘ਚ ਮਦਦ ਕਰਦਾ ਹੈ। ਇਸ ਲਈ ਇਸ ਦੇ ਬਿਨਾਂ ਰੁਕਾਵਟ ਦੇ ਵਹਿਣਾ ਬੇਹੱਦ ਜ਼ਰੂਰੀ ਹੈ। ਜਦੋਂ ਵੀ ਕੋਈ ਵਿਅਕਤੀ ਤਣਾਅ ‘ਚ ਰਹਿੰਦਾ ਹੈ ਤਾਂ ਉਸ ਦੇ ਖ਼ੂਨ ਦਾ ਪ੍ਰਵਾਹ ਸੀਮਤ ਹੋ ਜਾਂਦਾ ਹੈ, ਇਸ ਸਥਿਤੀ ‘ਚ ਪੈਰਾਂ ਦੀ ਮਾਲਸ਼ ਕਾਫ਼ੀ ਫਾਇਦੇਮੰਦ ਸਾਬਿਤ ਹੁੰਦੀ ਹੈ ਕਿਉਂਕਿ ਮਾਲਸ਼ ਨਾਲ ਪੈਰਾਂ ‘ਚ ਖ਼ੂਨ ਦਾ ਪ੍ਰਵਾਹ ਬਿਨਾਂ ਕਿਸੇ ਅੜਿੱਕੇ ਦੇ ਜਾਰੀ ਰਹਿੰਦਾ ਹੈ। ਇੰਨਾ ਹੀ ਨਹੀਂ ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼ ਰਾਤ ਨੂੰ ਸੌਣ ਤੋਂ 10 ਮਿੰਟ ਪਹਿਲਾਂ ਪੈਰਾਂ ਦੀ ਮਸਾਜ ਕਰਨ। ਅਜਿਹਾ ਕਰਨ ਨਾਲ ਮੂਡ ਸਵਿੰਗ ਤੇ ਤਣਾਅ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਜੋੜਾਂ ਦੇ ਦਰਦ ਤੋਂ ਮਿਲਦੀ ਹੈ ਰਾਹਤ
ਅਕਸਰ ਹੱਥਾਂ-ਪੈਰਾਂ ‘ਚ ਦਰਦ ਹੋਣ ‘ਤੇ ਅਸੀਂ ਤੇਲ ਮਾਲਸ਼ ਦਾ ਸਹਾਰਾ ਲੈਂਦੇ ਹਾਂ ਜੋ ਕਾਫ਼ੀ ਫਾਇਦੇਮੰਦ ਹੁੰਦੀ ਹੈ। ਜੇਕਰ ਤੁਸੀਂ ਜੋੜਾਂ ‘ਚ ਦਰਦ ਤੋਂ ਪਰੇਸ਼ਾਨ ਹੋ ਤਾਂ ਰੋਜ਼ ਰਾਤ ਸੌਣ ਤੋਂ ਪਹਿਲਾਂ ਪੈਰਾਂ ਦੀ ਤੇਲ ਨਾਲ ਮਾਲਸ਼ ਕਰੋ। ਨਿਯਮਤ ਰੂਪ ‘ਚ ਅਜਿਹਾ ਕਰਨ ਨਾਲ ਜੋੜਾਂ ‘ਚ ਦਰਦ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ ਤੇ ਦਰਦ ਦੂਰ ਹੁੰਦਾ ਹੈ।
ਸਿਰਦਰਦ ਹੁੰਦਾ ਹੈ ਦੂਰ
ਕਿਹਾ ਜਾਂਦਾ ਹੈ ਕਿ ਸਾਡੇ ਪੈਰਾਂ ਦੀਆਂ ਨਾੜਾਂ ਸਿੱਧੀਆਂ ਦਿਮਾਗ਼ ਨਾਲ ਜੁੜੀਆਂ ਹੁੰਦੀਆਂ ਹਨ ਅਤੇ ਪੈਰਾਂ ਦੀ ਮਾਲਸ਼ ਕਰਨ ਨਾਲ ਸਿਰ ਵਿਚ ਹੋ ਰਿਹਾ ਦਰਦ ਵੀ ਦੂਰ ਹੁੰਦਾ ਹੈ। ਅਸਲ ਵਿਚ ਰੋਜ਼ਾਨਾ ਰਾਤ ਨੂੰ ਸੌਣ ਤੋਂ 15 ਮਿੰਟ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਦਿਮਾਗ਼ ਨੂੰ ਸ਼ਾਂਤੀ ਮਿਲਦੀ ਹੈ ਅਤੇ ਤੁਸੀਂ ਅਗਲੇ ਦਿਨ ਯਾਨੀ ਬਿਹਤਰ ਤਰੀਕੇ ਨਾਲ ਕੰਮ ਕਰਦੇ ਹੋ।
ਸਰੀਰ ਤੋਂ ਗ਼ੈਰ-ਜ਼ਰੂਰੀ ਐਸਿਡ ਕੱਢਦਾ ਹੈ ਬਾਹਰ
ਅਸਲ ਵਿਚ ਹੁੰਦਾ ਇਹ ਹੈ ਕਿ ਜੇਕਰ ਤੁਸੀਂ ਰੋਜ਼ਾਨਾ 20 ਮਿੰਟ ਤਕ ਪੈਰਾਂ ਦੀ ਮਾਲਸ਼ ਕਰਦੇ ਹੋ ਤਾਂ ਮਾਸਪੇਸ਼ੀਆਂ ਦੇ ਸੈੱਲਾਂ ‘ਚ ਮੌਜੂਦ ਲੈਕਟਿਕ ਐਸਿਡ ਹੌਲੀ-ਹੌਲੀ ਖ਼ਤਮ ਹੋਣ ਲਗਦਾ ਹੈ। ਜੇਕਰ ਇਹ ਐਸਿਡ ਸਾਡੇ ਪੈਰਾਂ ‘ਚ ਵਧਦਾ ਰਹਿੰਦਾ ਹੈ ਤਾਂ ਇਸ ਦੀ ਅਣਦੇਖੀ ਸਾਡੇ ਪੈਰਾਂ ਦੀਆਂ ਹੋਰ ਸਮੱਸਿਆਵਾਂ ਨੂੰ ਵਧਾ ਸਕਦੀ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...