ਪ੍ਰਧਾਨ ਮੰਤਰੀ ਪਹੁੰਚੇ ਵਾਰਾਣਸੀ, ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

0
12

ਵਾਰਾਣਸੀ : ਕਈ ਮਹੀਨਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਖਰਕਾਰ ਬਨਾਰਸ ਦੇ ਸਾਂਸਦ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਿੱਚ ਪਹੁੰਚੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਜਹਾਜ਼ ਸਵੇਰੇ 10 ਵਜੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚਿਆ ਜਿਥੇ ਉਨ੍ਹਾਂ ਦਾ ਸਵਾਗਤ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤਾ। ਦੱਸ ਦਈਏ ਕਿ ਇਥੇ ਉਨ੍ਹਾਂ ਨੇ 1,583 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨਾਲ ਰਾਜ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਹਾਜ਼ਰ ਸਨ।

Google search engine

LEAVE A REPLY

Please enter your comment!
Please enter your name here