ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ’ਚ ਸ਼ਾਮਲ ਹੋਣ ਦੀ ਤਿਆਰੀ ?

0
31

ਨਵੀਂ ਦਿੱਲੀ : ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਤਿਆਰੀਆਂ ਸ਼ੁਰੂ ਹੋ ਚੁਕੀਆਂ ਹਨ। ਦਰਅਸਲ ਪ੍ਰਸ਼ਾਂਤ ਕਿਸ਼ੋਰ ਵਲੋਂ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤਾਂ ਦਾ ਦੌਰ ਜਾਰੀ ਹੈ। ਬੇਸ਼ੱਕ ਉਹ ਆਪਣੇ ਵੱਲੋਂ ਇਨ੍ਹਾਂ ਗੱਲਾਂ ਨੂੰ ਰੱਦ ਕਰਦੇ ਨਜ਼ਰ ਆਏ ਹਨ। ਹੁਣ ਇਕ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਇਹ ਵੀ ਖਬਰ ਹੈ ਕਿ ਰਾਹੁਲ ਗਾਂਧੀ ਨੇ ਇੱਕ ਮੀਟਿੰਗ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ‘ਚ ਸ਼ਾਮਲ ਕਰਨ ਲਈ ਪਾਰਟੀ ਨੇਤਾਵਾਂ ਤੋਂ ਸਲਾਹ ਮੰਗੀ ਹੈ। ਇਥੇ ਇਹ ਵੀ ਦੱਸ ਦਈਏ ਕਿ ਰਾਹੁਲ ਗਾਂਧੀ ਅਤੇ ਪ੍ਰਸ਼ਾਂਤ ਕਿਸ਼ੋਰ ਵਲੋਂ ਇਸ ਬਾਰੇ ਕਿਸੇ ਤਰ੍ਹਾਂ ਦਾ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਹੈ ਕਿ 22 ਜੁਲਾਈ ਨੂੰ ਰਾਹੁਲ ਗਾਂਧੀ ਦੀ ਪ੍ਰਧਾਨਗੀ ‘ਚ ਇਕ ਮੀਟਿੰਗ ‘ਚ ਚਰਚਾ ਕੀਤੀ ਗਈ ਸੀ। ਇਸ ਮੀਟਿੰਗ ਵਿਚ ਏ. ਕੇ. ਐਂਟਨੀ, ਮੱਲਿਕਾਅਰੁਜਨ ਖੜਗੇ, ਕੇ. ਸੀ. ਵੇਣੁਗੋਪਾਲ, ਕਮਲਨਾਥ ਅਤੇ ਅੰਬਿਕਾ ਸੋਨੀ ਵਰਗੇ ਮਸ਼ਹੂਰ ਕਾਂਗਰਸੀ ਨੇਤਾ ਮੌਜੂਦ ਸਨ। ਜੇਕਰ ਇਹ ਸਾਰੇ ਨੇਤਾ ਪ੍ਰਸ਼ਾਂਤ ਕਿਸ਼ੋਰ ਦੇ ਨਾਂ ਨੂੰ ਲੈ ਕੇ ਮੰਨ ਜਾਂਦੇ ਹਨ ਤਾਂ ਕਾਂਗਰਸ ‘ਚ ਉਨ੍ਹਾਂ ਨੂੰ ਕੋਈ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ 15 ਜੁਲਾਈ ਨੂੰ ਕਾਂਗਰਸ ਨੂੰ ਅੱਗੇ ਵਧਾਉਣ ਲਈ ਗਾਂਧੀ ਪਰਿਵਾਰ ਦੇ ਸਾਹਮਣੇ ਇਕ ਖਾਕਾ ਪੇਸ਼ ਕੀਤਾ ਸੀ।

Google search engine

LEAVE A REPLY

Please enter your comment!
Please enter your name here