ਪੰਜਾਬੀ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੈਕ

0
43

ਲੰਡਨ : ਚੋਟੀ ਦੇ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਹੁਣ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਤੇ ਇਸਟਾਗਰਾਮ ਅਕਾਊਂਟ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬੀ ਗਾਇਕ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੈਕ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਮਲਕੀਤ ਸਿੰਘ ਨੇ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੇਰੇ ਅਕਾਊਂਟ ਤੋਂ ਕੋਈ ਵੀ ਮੈਸਜ਼ ਆਉਂਦਾ ਹੈ ਤਾਂ ਉਸ ਦਾ ਰਿਪਲਾਈ ਨਾ ਕੀਤਾ ਜਾਵੇ। ਇਸ ਸਭ ਦੀ ਜਾਣਕਾਰੀ ਪੰਜਾਬੀ ਦੇ ਨਾਮਵਰ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਵਲੋ ਖੁਦ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਜਿਸ ਬਾਰੇ ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਸਭ ਕੁਝ ਦੱਸ ਦਿੱਤਾ ਹੈ। ਤਾਂ ਜੋ ਕੋਈ ਵੀ ਉਹਨਾ ਦੀ ਆਈ ਡੀ ਦਾ ਗਲਤ ਇਸਤੇਮਾਲ ਨਾ ਕਰ ਸਕੇ।

Google search engine

LEAVE A REPLY

Please enter your comment!
Please enter your name here