ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਮਿਲੀ ਲਾਸ਼

0
18

ਧਰਮਸ਼ਾਲਾ : ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਮਨਮੀਤ ਸਿੰਘ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਗਏ ਸੀ। ਮੀਂਹ ਅਤੇ ਜ਼ਮੀਨ ਖਿਸਕਣ ਦੀ ਘਟਨਾ ਤੋਂ ਬਾਅਦ ਉਹ ਗਾਇਬ ਸੀ। ਹੁਣ ਉਨ੍ਹਾਂ ਦੀ ਲਾਸ਼ ਕਾਂਗੜਾ ਜ਼ਿਲੇ ਦੇ ਕਰੇਰੀ ਝੀਲ ਖੇਤਰ ਵਿਚ ਮਿਲੀ ਹੈ। ਇਸ ਹਾਦਸੇ ਨਾਲ ਸੇਨ ਬ੍ਰਦਰਜ਼ ਦੀ ਜੋੜੀ ਸਦਾ ਲਈ ਟੁੱਟ ਗਈ ਹੈ। ਕਾਂਗੜਾ ਜ਼ਿਲ੍ਹਾ ਪੁਲਿਸ ਅਧਿਕਾਰੀ ਵਿਮੁਕਤ ਰੰਜਨ ਨੇ ਖ਼ੁਦ ਹੀ ਪੰਜਾਬੀ ਗਾਇਕ ਮਨਮੀਤ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਮਨਮੀਤ ਸਿੰਘ ਆਪਣੇ ਭਰਾ ਅਤੇ ਚਾਰ ਦੋਸਤਾਂ ਨਾਲ ਘੁੰਮਣ ਲਈ ਧਰਮਸ਼ਾਲਾ ਗਏ ਸੀ। ਉਹ ਪੰਜਾਬ ਦੇ ਅੰਮ੍ਰਿਤਸਰ ਦੇ ਵਸਨੀਕ ਸੀ। ਉਨ੍ਹਾਂ ਦਾ ਸਿੰਗਿੰਗ ਗਰੁੱਪ ਸੇਨ ਬ੍ਰਦਰਜ਼ ਦੇ ਨਾਮ ਨਾਲ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਕਾਫ਼ੀ ਮਸ਼ਹੂਰ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

Google search engine

LEAVE A REPLY

Please enter your comment!
Please enter your name here