ਪੰਜਾਬ ਕਾਂਗਰਸ ਦਾ ਰੇੜਕਾ ਖ਼ਤਮ, ਸਿੱਧੂ ਬਣੇ ਪ੍ਰਧਾਨ

0
41

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਚਲ ਰਿਹਾ ਕਾਂਗਰਸ ਦਾ ਰੇੜਕਾ ਆਖ਼ਰਕਾਰ ਖ਼ਤਮ ਹੋ ਗਿਆ ਹੈ ਯਾਨੀ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਧਿਕਾਰਤ ਤੌਰ ’ਤੇ ਥਾਪ ਦਿਤਾ ਗਿਆ ਹੈ। ਦੱਸ ਦਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ, ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਪ੍ਰਧਾਨਗੀ ਮਿਲਣ ਮਗਰੋਂ ਸਿੱਧੂ ਆਪਣੇ ਸ਼ਹਿਰ ਵਿੱਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਸਮੱਰਥਕਾਂ ਵੱਲੋਂ ਲੱਡੂ ਵੰਡ ਕੇ ਜਸ਼ਨ ਵੀ ਮਨਾਇਆ ਗਿਆ।

Google search engine

LEAVE A REPLY

Please enter your comment!
Please enter your name here