ਪੰਜਾਬ ‘ਚ ਭਾਰੀ ਬਾਰਸ਼ ਦੀ ਚੇਤਾਵਨੀ

0
49

ਚੰਡੀਗੜ੍ਹ: ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਉੱਤਰੀ ਭਾਰਤ ਸਣੇ ਹਰਿਆਣਾ, ਚੰਡੀਗੜ੍ਹ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ 29 ਜੁਲਾਈ ਤੱਕ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮੌਸਮ ਵਿਭਾਗ ਨੇ ਦਸਿਆ ਕਿ ਉੱਤਰ-ਪੂਰਬੀ ਮੱਧ ਪ੍ਰਦੇਸ਼ ਦੇ ਉੱਤੇ ਘੱਟ ਦਬਾਅ ਵਾਲਾ ਖੇਤਰ ਘੱਟ ਗਿਆ ਹੈ। ਹਾਲਾਂਕਿ, ਉੱਤਰ ਪੂਰਬ ਮੱਧ ਪ੍ਰਦੇਸ਼ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਸਬੰਧਤ ਚੱਕਰਵਾਤੀ ਚੱਕਰ ਚਲਦਾ ਰਿਹਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਆਨੰਦਪੁਰ ਸਾਹਿਬ, ਨਵਾਂ ਸ਼ਹਿਰ, ਹੁਸ਼ਿਆਰਪੁਰ, ਜਲੰਧਰ, ਚੰਡੀਗੜ੍ਹ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਖ਼ਾਸਕਰ ਲੁਧਿਆਣਾ ਵਿਚ ਰਿਕਾਰਡ ਬਾਰਸ਼ ਹੋ ਸਕਦੀ ਹੈ।

Google search engine

LEAVE A REPLY

Please enter your comment!
Please enter your name here