Home LATEST UPDATE ਪੰਜਾਬ ’ਚ QR-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਪੰਜਾਬ ’ਚ QR-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

0
47

ਚੰਡੀਗੜ੍ਹ : ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (QR)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।
ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (PIDB) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ, ਦੀ ਸਮੀਖਿਆ ਵੀ ਕੀਤੀ।
ਸਬੰਧਿਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਕਿਊ.ਆਰ.-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।

NO COMMENTS

LEAVE A REPLY

Please enter your comment!
Please enter your name here