ਪੰਜਾਬ ਪੁਲਿਸ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

0
7

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ ਅਤੇ ਯੋਗ ਉਮੀਦਵਾਰਾਂ ਨੂੰ ਫ਼ਾਰਮ ਭਰ ਕੇ ਅਪਲਾਈ ਕਰਨ ਦੀ ਅਪੀਲ ਵੀ ਕੀਤੀ ਹੈ। ਦਰਅਸਲ ਪੰਜਾਬ ਪੁਲਿਸ ਵਿੱਚ ਇਨ੍ਹਾਂ ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ। ਪੰਜਾਬ ਪੁਲਿਸ ਟੈਕਨੀਕਲ ਤੇ ਸਪੋਰਟ ਸਰਵਿਸ ਕਾਡਰ ਵਿੱਚ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਘੱਟ ਅਤੇ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਤਕਨੀਕੀ ਤੇ ਸਹਾਇਤਾ ਸੇਵਾ ਕਾਡਰ ਵਿੱਚ ਸਬ-ਇੰਸਪੈਕਟਰ ਦੀਆਂ 267 ਆਸਾਮੀਆਂ ਤੇ ਕਾਂਸਟੇਬਲ ਦੀਆਂ 2, 340 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ 9 ਸਤੰਬਰ, 2021 ਤੋਂ ਸ਼ੁਰੂ ਹੋਈ ਹੈ, ਭਾਵ ਉਮੀਦਵਾਰਾਂ ਲਈ ਅਰਜ਼ੀ ਦੀ ਆਖਰੀ ਤਾਰੀਖ 29 ਸਤੰਬਰ 2021 ਤੱਕ ਹੈ। ਚਾਹਵਾਨ ਉਮੀਦਵਾਰ ਪੰਜਾਬ ਪੁਲਿਸ ਦੀ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਪੂਰੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ।

Google search engine

LEAVE A REPLY

Please enter your comment!
Please enter your name here