ਪੰਜਾਬ ਪੁਲਿਸ ਵਲੋਂ ਅੱਤਵਾਦੀ ਹਮਲੇ ਦੀ ਘਟਨਾ ਨਾਕਾਮ, 2 ਹੈਂਡ ਗ੍ਰਨੇਡ ਬਰਾਮਦ

0
7

ਤਰਨ ਤਾਰਨ : ਥਾਣਾ ਸਿਟੀ ਪੁਲਿਸ ਨੇ ਬੀਤੀ ਰਾਤ ਪਿੰਡ ਕੱਕਾ ਕੰਡਿਆਲਾ ਬਾਈਪਾਸ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਤਲਾਸ਼ੀ ਲੈਣ ਮੌਕੇ 2 ਹੈਂਡ ਗ੍ਰਨੇਡ, ਇਕ ਮੋਬਾਈਲ, 1300 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ। ਇਸ ਸਬੰਧੀ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨ ਤਾਰਨ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਸਰੂਪ ਸਿੰਘ ਵਾਸੀ ਜੌਹਲ ਢਾਏਵਾਲ ਵਜੋਂ ਹੋਈ ਹੈ ਅਤੇ ਇਸ ਵਿਰੁੱਧ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਦੇ ਨਾਲ ਹੀ ਡੀਜੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਿਅਕਤੀ ਵਿਦੇਸ਼ ਅੱਤਵਾਦੀ ਸੰਸਥਾ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮੁਸਤੈਦੀ ਨਾਲ ਅੱਤਵਾਦੀ ਹਮਲੇ ਦੀ ਘਟਨਾ ਨੂੰ ਨਾਕਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀ ਕੋਲੋਂ ਚਾਇਨਾ ਦੇ ਪੀ86 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ।

Google search engine

LEAVE A REPLY

Please enter your comment!
Please enter your name here