ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਦੀ ਖ਼ਬਰ ਵਿਚ ਕਿੰਨੀ ਸੱਚਾਈ,ਮੀਡੀਆ ਸਲਾਹਕਾਰ ਨੇ ਕੀਤੀ ਪੁਸ਼ਟੀ

0
10

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਚੱਲ ਰਹੀ ਕਾਟੋ ਕਲੇਸ਼ ਨੂੰ ਸੁਲਝਾਉਣ ਚੰਡੀਗੜ੍ਹ ਦੌਰੇ ‘ਤੇ ਪਹੁੰਚੇ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਗੱਲਬਾਤ ਕੀਤੀ ਸੀ। ਉਸ ਸਮੇਂ ਦੌਰਾਨ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਨੇ ਕੈਬਨਿਟ ਵਿੱਚ ਫੇਰਬਦਲ ਸਬੰਧੀ ਖਾਸ ਗੱਲਬਾਤ ਕੀਤੀ ਹੈ। ਪਰ ਕੈਪਟਨ ਅਤੇ ਹਰੀਸ਼ ਰਾਵਤ ਵਿਚਾਲੇ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ ਅਤੇ ਇਸ ਦੀ ਪੁਸ਼ਟੀ ਮੁੱਖ ਮੰਤਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੀਤੀ ਹੈ। ਦੱਸ ਦਈਏ ਕਿ ਠੁਕਰਾਲ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ,ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਬਾਰੇ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਮੁੱਖ ਮੰਤਰੀ ਕੈਪਟਨ ਵਿਚਕਾਰ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ।

Google search engine

LEAVE A REPLY

Please enter your comment!
Please enter your name here