spot_img
HomeLATEST UPDATEਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ 14 ਦਿਨ...

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ 14 ਦਿਨ ਲਈ ਮੁਲਤਵੀ

ਚੰਡੀਗੜ੍ਹ : ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਹਫ਼ਤੇ ਤੋਂ ਜ਼ਿਆਦਾ ਸਮੇਂ ਤੋਂ ਹੜਤਾਲ ‘ਤੇ ਬੈਠੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਵੱਡਾ ਫੈਸਲਾ ਲੈਂਦਿਆਂ ਅਪਣੀ ਹੜਤਾਲ 14 ਦਿਨ ਲਈ ਮੁਲਤਵੀ ਕਰ ਦਿੱਤੀ ਹੈ ਜਿਸ ਦੇ ਮੱਦੇਨਜ਼ਰ ਹੁਣ ਇਹ ਹੜਤਾਲ 29 ਸਤੰਬਰ ਤੱਕ ਮੁਲਤਵੀ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹੜਤਾਲ ‘ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ, ਜਿਸ ਸਬੰਧੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਨੇ ਰੋਡਵੇਜ਼ ਦੇ ਬੇੜੇ ਵਿਚ 842 ਨਵੀਂ ਬੱਸਾਂ ਸ਼ਾਮਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਦੀ ਤਨਖਾਹ 30 ਫੀਸਦੀ ਵਧਾਉਣ ਦੇ ਫੈਸਲੇ ‘ਤੇ ਸਹਿਮਤੀ ਬਣੀ ਹੈ। ਇਹ ਫੈਸਲਾ ਕੱਲ੍ਹ ਤੋਂ ਲਾਗੂ ਹੋਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਸੀ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਇਸ ਸਬੰਧੀ ਸਰਕਾਰ ਨੇ 1 ਹਫ਼ਤੇ ਦਾ ਸਮਾਂ ਮੰਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15ਵੇਂ ਦਿਨ ਹੜਤਾਲ ਦੁਬਾਰਾ ਸ਼ੁਰੂ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments