ਪੰਜਾਬ ਸਰਕਾਰ ਨੇ ਭੂਮੀਹੀਣ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੀ ਵੱਡੀ ਰਾਹਤ

0
126

ਚੰਡੀਗੜ੍ਹ- ਪੀ. ਏ. ਸੀ. ਐੱਸ. (ਪ੍ਰਾਇਮਰੀ ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀ) ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਭੂਮੀਹੀਣ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਕੈਬਨਿਟ ਨੇ ਅੱਜ ਕਰਜ਼ਾ ਰਾਹਤ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ‘ਚ ਲਏ ਗਏ ਇਸ ਫ਼ੈਸਲੇ ਨਾਲ ਸੂਬੇ 2.85 ਲੋਕਾਂ, ਜਿਨ੍ਹਾਂ ‘ਚ ਕਰੀਬ 70 ਫ਼ੀਸਦੀ ਦਲਿਤ ਹਨ, ਨੂੰ ਵੱਡੀ ਰਾਹਤ ਮਿਲੇਗੀ।