ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ

ਪਟਿਆਲਾ : ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ‘ਚ ਭਰਤੀ ਲਈ ਇੱਕ ਭਰਤੀ ਰੈਲੀ ਕਰਵਾਈ ਜਾ ਰਹੀ ਹੈ, ਇਸ ਰੈਲੀ ‘ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ‘ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨ ਲਾਇਨ ਰਜਿਸਟ੍ਰੇਸ਼ਨ ਵੈਬਸਾਇਟ www.joinindianarmy.nic.in ‘ਤੇ ਕਰਵਾਉਣੀ ਜ਼ਰੂਰੀ ਹੈ ਅਤੇ ਇਹ ਆਨ ਲਾਇਨ ਰਜਿਸਟ੍ਰੇਸ਼ਨ 2 ਜੂਨ ਤੋਂ 16 ਜੁਲਾਈ 2020 ਤੱਕ ਜਾਰੀ ਰਹੇਗੀ।

ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਫ਼ੌਜ ‘ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ ਚਾਹਵਾਨ ਨੌਜਵਾਨ ਫੌਜ ਦੀ ਵੈਬਸਾਈਟ www.joinindianarmy.nic.in ‘ਤੇ ਜਾਕੇ ਜਾਣਕਾਰੀ ਅਤੇ ਰਜਿਸਟਰੇਸ਼ਨ ਕਰ ਸਕਦੇ ਹਨ।

ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪੂਰੇ ਸੰਸਾਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਕਾਰਨ ਪਿੱਛਲੇ ਤਿੰਨ ਮਹੀਨੇ ਤੋਂ ਦੇਸ਼ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ ਅਤੇ ਸਰਕਾਰ ਦੀਆਂ ਹਦਾਇਤਾਂ ‘ਤੇ ਇਕੱਠ ਕਰਨ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਬਾਅਦ ਅਗਲੀ ਭਰਤੀ ਦੀ ਪ੍ਰਕਿਰਿਆ ਸਰਕਾਰ ਦੀਆਂ ਸਮੇਂ-ਸਮੇਂ ‘ਤੇ ਜਾਰੀ ਹੁੰਦੀਆਂ ਹਦਾਇਤਾਂ ‘ਤੇ ਕੀਤੀ ਜਾਵੇਗੀ।

Leave a Reply

Your email address will not be published. Required fields are marked *