ਫਤਿਹਗੜ੍ਹ ਸਾਹਿਬ ”ਚ ਸਜਿਆ ਅਲੌਕਿਕ ਨਗਰ ਕੀਰਤਨ

0
85

ਫਤਿਹਗੜ੍ਹ ਸਾਹਿਬ —ਸਰਬਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ ਤੇ ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਫਤਿਹਗੜ੍ਹ ਸਾਹਿਬ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਜਾਹੋ-ਜਲਾਲ ਨਾਲ ਸਜਾਏ ਗਏ ਇਸ ਨਗਰ ਕੀਰਤਨ ‘ਚ ਸੰਗਤਾਂ ਦਾ ਠਾਠਾ ਇਕੱਠਾ ਆਇਆ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ‘ਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਬਿਰਾਜਮਾਨ ਸਨ। ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨੇ ਫੁੱਲਾਂ ਦੀ ਵਰਖਾ ਹੇਠ ਛੋਟੇ ਸਾਹਿਬਜ਼ਾਦਿਆਂ ਨੂੰ ਫੁੱਲ ਭੇਟ ਕੀਤੇ।
ਦੱਸਣਯੋਗ ਹੈ ਕਿ ਨਗਰ ਕੀਰਤਨ ‘ਚ ਜਿੱਥੇ ਸੰਗਤ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਉੱਥੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿਲੋਂ ਅਤੇ ਜ਼ਿਲਾ ਪ੍ਰਸ਼ਾਸਨ ਨੇ ਵੀ ਸ਼ਮੂਲੀਅਤ ਕੀਤੀ ਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ।