ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

0
3

ਸ੍ਰੀ ਫ਼ਤਹਿਗੜ੍ਹ ਸਾਹਿਬ : ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ਦੀ ਪਿੰਡ ਖੰਟ ਵਿਖੇ ਸ਼ੂਟਿੰਗ ਚੱਲ ਰਹੀ ਹੈ। ਇਹ ਦੋਨੋਂ ਕਲਾਕਾਰ ਇਸ ਪਿੰਡ ਵਿੱਚ ਸ਼ੂਟਿੰਗ ਲਈ ਮੌਜੂਦ ਹਨ। ਜਾਣਕਾਰੀ ਅਨੁਸਾਰ ਸਾਰੇ ਕਲਾਕਾਰਾਂ ਦੀਆਂ ਵੈਨਿਟੀ ਵੈਨਾਂ ਪੰਜ ਨੰਬਰ ਹਾਈਵੇ ਉੱਪਰ ਖੜ੍ਹੀਆਂ ਕੀਤੀਆਂ ਗਈਆਂ ਸਨ। ਇਥੇ ਹੀ ਹਾਈਵੇ ਉਪਰ ਖੜੀਆਂ ਕੀਤੀਆਂ ਗਈਆਂ ਇਹਨਾਂ ਵੈਨਾਂ ਨਾਲ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਇਹਨਾ ਸਾਰੀਆਂ ਵੈਨਾਂ ਨਾਲ ਟਕਰਾ ਗਈ। ਇਹ ਹਾਦਸਾ ਭਿਆਨਕ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਤਿੰਨ ਵੈਨਿਟੀ ਵੈਨਾਂ ਬੁਰੀ ਤਰਾਂ ਨੁਕਸਾਨੀਆਂ ਗਈਆਂ ਹਨ। ਇਸ ਭਿਆਨਕ ਹਾਦਸੇ ਵਿਚ ਜਿੱਥੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਉੱਥੇ ਹੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਹ ਹਾਦਸਾ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਵਾਪਰਿਆ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਹਾਂ ਅਦਾਕਾਰਾਂ ਦੀ ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਪਿੰਡ ਖੰਟ ਦੇ ਸਕੂਲ ਵਿੱਚੋਂ 6 ਸਤੰਬਰ ਤੋਂ ਸ਼ੁਰੂ ਹੋਈ ਸੀ।

Google search engine

LEAVE A REPLY

Please enter your comment!
Please enter your name here