ਫਿਰ ਫਟਿਆ ਬੱਦਲ, 4 ਦੀ ਮੌਤ, ਕਈ ਲਾਪਤਾ

0
52

ਜੰਮੂ-ਕਸ਼ਮੀਰ : ਇਥੇ ਲਗਾਤਾਰ ਪੈ ਰਹੀ ਬਰਸਾਤ ਕਾਰਨ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਹੋਂਜਰ ਖੇਤਰ ਵਿੱਚ ਬੱਦਲ ਫਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜਣੇ ਲਾਪਤਾ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਕਰੀਬ 4:20 ਵਜੇ ਬੱਦਲ ਫਟਣ ਤੋਂ ਬਾਅਦ ਕਈ 35 ਲੋਕ ਲਾਪਤਾ ਹੋ ਗਏ ਹਨ । ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਚਨ ਦੇ ਉਸ ਖੇਤਰ ਵਿੱਚ ਵਾਪਰਿਆ ਹੈ ਜਿੱਥੇ ਕੋਈ ਸੜਕ ਨਹੀਂ ਹੈ। ਇਸ ਵਿਚੋਂ ਹੁਣ ਤੱਕ 4 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸਦੇ ਨਾਲ ਹੀ ਸਥਾਨਕ ਪੁਲਿਸ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

Google search engine

LEAVE A REPLY

Please enter your comment!
Please enter your name here