ਬਟਾਲਾ ਵਿਚ 4 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ

0
31

ਬਟਾਲਾ: ਅੱਜ ਸਵੇਰੇ ਬਟਾਲਾ ਦੇ ਇਕ ਪਿੰਡ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕੋ ਪਰਵਾਰ ਦੇ ਚਾਰ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ। ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਬੱਲੜਵਾਲ ਵਿਚ ਇਕ ਵਿਅਕਤੀ ਵਲੋਂ ਚਾਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਲੜਵਾਲ ਦੀ ਰਹਿਣ ਵਾਲੀ ਇਕ ਲੜਕੀ ਨੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ। ਇਸ ਤੋਂ ਨਾਰਾਜ਼ ਚੱਲ ਰਹੇ ਲੜਕੀ ਦੇ ਪਿਤਾ ਨੇ ਲੜਕੇ ਨਾਲ ਸਬੰਧਿਤ ਲੋਕਾਂ ਉੱਤੇ ਗੋਲੀਆਂ ਵਰ੍ਹਾਂ ਦਿੱਤੀਆਂ। ਇਸ ਕਤਲੋਗਾਰਦ ਦੌਰਾਨ 2 ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਘਟਨਾ ਦੇ ਸਬੰਧ ਵਿਚ ਮ੍ਰਿਤਕਾਂ ਦੇ ਵਾਰਸਾਂ ਵਲੋਂ ਘਟਨਾ ਪਿੱਛੇ ਜ਼ਮੀਨੀ ਵਿਵਾਦ ਵੀ ਕਾਰਨ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਰਨ ਵਾਲਿਆਂ ਵਿਚ ਜਿਸ ਵਿਚ ਜਸਬੀਰ ਸਿੰਘ, ਬਬਨਦੀਪ ਸਿੰਘ, ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਾਮਿਲ ਹਨ। 2 ਲੋਕ ਜਖਮੀ ਹੋ ਗਏ ਹਨ, ਜਿਨ੍ਹਾਂ ਵਿਚ ਹਰਮਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸ਼ਾਮਿਲ ਹਨ।

Google search engine

LEAVE A REPLY

Please enter your comment!
Please enter your name here