ਬਰਗਾੜੀ ਵਿਖੇ ਇਸ ਕਰ ਕੇ ਸਿਮਰਨਜੀਤ ਸਿੰਘ ਮਾਨ ਹੋਏ ਗ੍ਰਿਫ਼ਤਾਰ

0
61

ਫਰੀਦਕੋਟ: ਹੁਣੇ ਹੁਣੇ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਦਸੇ ਅਨੁਸਾਰ ਬਰਗਾੜੀ ਵਿਖੇ ਸਿਮਰਨਜੀਤ ਸਿੰਘ ਮਾਨ ਮੋਰਚਾ ਸ਼ੁਰੂ ਕਰਨ ਆਏ ਸਨ। ਇਥੇ ਦਸ ਦਈਏ ਕਿ 2015 ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਇਸੇ ਸਬੰਧੀ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਰਗਾੜੀ ਵਿੱਚ ਸਿਮਰਨਜੀਤ ਸਿੰਘ ਮੋਰਚਾ ਸ਼ੁਰੂ ਕਰਨ ਪਹੁੰਚੇ ਸੀ। ਸਿਮਰਨਜੀਤ ਸਿੰਘ ਮਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਦਾ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਕਿ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤੱਕ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲਦਾ ਤਾਂ ਉਹ ਬਰਗਾੜੀ ਵਿੱਚ ਪੱਕਾ ਮੋਰਚਾ ਲਾਉਣਗੇ।

Google search engine

LEAVE A REPLY

Please enter your comment!
Please enter your name here