Home LATEST UPDATE ਬਲਦ ਨਾਲ ਟਕਰਾਉਣ ਤੋਂ ਬਾਅਦ ਯਾਤਰੀ ਬੱਸ ਪਲਟੀ

ਬਲਦ ਨਾਲ ਟਕਰਾਉਣ ਤੋਂ ਬਾਅਦ ਯਾਤਰੀ ਬੱਸ ਪਲਟੀ

0
11

ਫ਼ਿਰੋਜ਼ਾਬਾਦ : ਕਾਨਪੁਰ ਤੋਂ ਲੁਧਿਆਣਾ ਜਾ ਰਹੀ ਇੱਕ ਸਲੀਪਰ ਕੋਚ ਬੱਸ ਸ਼ਨੀਵਾਰ ਦੇਰ ਰਾਤ ਫ਼ਿਰੋਜ਼ਾਬਾਦ ਵਿਚ ਪਲਟ ਗਈ। ਦੱਸ ਦਈਏ ਕਿ ਇਸ ਵਿਚ 50 ਯਾਤਰੀ ਸਵਾਰ ਸਨ ਜਿਨ੍ਹਾਂ ਵਿਚੋਂ 24 ਯਾਤਰੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਨੇੜਲੇ ਲੋਕਾਂ ਨੇ ਸ਼ੀਸ਼ੇ ਤੋੜ ਦਿੱਤੇ ਅਤੇ ਯਾਤਰੀਆਂ ਨੂੰ ਬਾਹਰ ਕੱਢਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ 6 ਦੀ ਹਾਲਤ ਨਾਜ਼ੁਕ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਅਚਾਨਕ ਸਾਹਮਣੇ ਆ ਰਹੇ ਬਲਦ ਨਾਲ ਟਕਰਾਉਣ ਤੋਂ ਬਾਅਦ ਕੰਟਰੋਲ ਤੋਂ ਬਾਹਰ ਹੋ ਗਈ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਹੋ ਗਏ ਜਿਨ੍ਹਾਂ ਦੀ ਪੁਲਿਸ ਵਲੋਂ ਭਾਲ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here