spot_img
HomeENTERTAINMENTਬਿਜ਼ਨੈੱਸਮੈਨ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ਾਂ 'ਚ ਹੋਇਆ ਗ੍ਰਿਫਤਾਰ,ਸ਼ਿਲਪਾ ਸ਼ੈੱਟੀ...

ਬਿਜ਼ਨੈੱਸਮੈਨ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ਾਂ ‘ਚ ਹੋਇਆ ਗ੍ਰਿਫਤਾਰ,ਸ਼ਿਲਪਾ ਸ਼ੈੱਟੀ ਤੋਂ ਵੀ ਹੋ ਸਕਦੀ ਹੈ ਪੁੱਛਗਿੱਛ

ਮੁੰਬਈ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਾਜ ਕੁੰਦਰਾ ਖ਼ਿਲਾਫ ਲੋੜੀਂਦੇ ਸਬੂਤ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੰਬਈ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਫਰਵਰੀ 2021 ‘ਚ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓ. ਟੀ. ਟੀ. ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦਾ ਇੱਕ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਹੀ ਪੁਲਿਸ ਨੇ ਕਈ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਦੱਸ ਦਈਏ ਕਿ ਰਾਜ ਕੁੰਦਰਾ ਅਤੇ ਉਸਦੇ ਸਹਿਯੋਗੀ ਰਿਆਨ ਥਰਪ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿਚ ਭੇਜਿਆ ਗਿਆ ਹੈ। ਪੁਲਿਸ ਨੇ ਰਿਆਨ ਥਰਪ ਨੂੰ ਮੁੰਬਈ ਦੇ ਨੇਰੂਲ ਖੇਤਰ ਤੋਂ ਗ੍ਰਿਫਤਾਰ ਕੀਤਾ ਸੀ। ਇਸ ਪੂਰੇ ਮਾਮਲੇ ਵਿਚ ਸਭ ਤੋਂ ਵੱਡਾ ਅਪਡੇਟ ਇਹ ਹੈ ਕਿ ਪੁਲਿਸ ਅਭਿਨੇਤਰੀ ਸ਼ਿਲਪਾ ਸ਼ੈੱਟੀ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ, ਕਿਉਂਕਿ ਸ਼ਿਲਪਾ ਜ਼ਿਆਦਾਤਰ ਕਾਰੋਬਾਰ ਵਿਚ ਪਤੀ ਰਾਜ ਕੁੰਦਰਾ ਦੀ ਪਾਰਟਨਰ ਹੈ। ਮੰਨਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਲਦੀ ਹੀ ਉਸ ਨੂੰ ਵੀ ਪੇਸ਼ ਹੋਣ ਲਈ ਤਲਬ ਕਰ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments