Wednesday, October 20, 2021
Google search engine
HomeLATEST UPDATEਬੱਸ 'ਚ ਹੋਇਆ ਆਈ.ਈ.ਡੀ. ਧਮਾਕਾ, 13 ਮੌਤਾਂ, ਕਈ ਜ਼ਖਮੀ

ਬੱਸ ‘ਚ ਹੋਇਆ ਆਈ.ਈ.ਡੀ. ਧਮਾਕਾ, 13 ਮੌਤਾਂ, ਕਈ ਜ਼ਖਮੀ

ਪੇਸ਼ਾਵਰ: ਪਾਕਿਸਤਾਨ ਵਿੱਚ ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਲੈ ਜਾ ਰਹੀ ਇੱਕ ਬੱਸ ਵਿਚ ਆਈ.ਈ.ਡੀ. ਧਮਾਕਾ ਹੋਇਆ ਜਿਸ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ।ਦੱਸ ਦਈਏ ਕਿ ਇਸ ਹਮਲੇ ਵਿਚ 9 ਚੀਨੀ ਇੰਜੀਨੀਅਰ ਸ਼ਾਮਲ ਸਨ। ਧਮਾਕੇ ਵਿਚ ਕਈ ਜ਼ਖਮੀ ਹੋ ਗਏ ਜਿਨ੍ਹਾਂ ਦੀ ਹਾਲਤ ਗੰਭੀਰ ਹੈ।ਪਾਕਿਸਤਾਨ ਤੋਂ ਮਿਲੀ ਖ਼ਬਰ ਮੁਤਾਬਕ ਬੱਸ ਦਸੂ ਪੁਲ ‘ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਸੀ। ਬੱਸ ਵਿਚ 30 ਇੰਜੀਨੀਅਰ ਅਤੇ ਕਰਮਚਾਰੀ ਸਵਾਰ ਸਨ। ਬੱਸ ਦੀ ਸੁਰੱਖਿਆ ਪਾਕਿਸਤਾਨੀ ਸੈਨਿਕ ਕਰ ਰਹੇ ਸਨ। ਅਚਾਨਕ ਬੱਸ ਵਿਚ ਧਮਾਕਾ ਹੋਇਆ। ਹੁਣ ਤੱਕ 13 ਲੋਕਾਂ ਦੀ ਮੌਤ ਦੀ ਖ਼ਬਰ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪਾਕਿਸਤਾਨ ਦੀ ਸਥਾਨਕ ਮੀਡੀਆ ਮੁਤਾਬਕ ਲਾਸ਼ਾਂ ਅਤੇ ਜ਼ਖਮੀਆਂ ਨੂੰ ਪੇਂਡੂ ਸਿਹਤ ਕੇਂਦਰ ਦਾਸੂ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਮੁਹੰਮਦ ਆਰਿਫ ਨੇ ਕਿਹਾ ਕਿ ਧਮਾਕੇ ਦੀ ਤੀਬਰਤਾ ਦਾ ਪਤਾ ਲਗਾਉਣ ਅਤੇ ਇਸ ਬਾਰੇ ਹੋਰ ਜਾਨਣ ਲਈ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments