ਬੱਸ ਤੇ ਮੋਟਰਸਾਈਕਲ ਦੀ ਟੱਕਰ, ਬੱਸ ਨੂੰ ਲੱਗੀ ਅੱਗ

0
10

ਫ਼ਤਿਹਗੜ੍ਹ ਸਾਹਿਬ : ਫ਼ਤਿਹਗੜ੍ਹ ਸਾਹਿਬ -ਪਟਿਆਲਾ ਰੋਡ ‘ਤੇ ਇੱਕ ਬੱਸ ਨੂੰ ਅੱਗ ਲੱਗ ਗਈ ਅਤੇ ਜਬਰਦਸਤ ਧਮਾਕਾ ਹੋਇਆ ਜਿਸ ਵਿਚ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਦੱਸਿਆ ਗਿਆ ਹੈ ਕਿ ਇਹ ਬੱਸ ਪਟਿਆਲੇ ਤੋਂ ਸਰਹਿੰਦ ਵੱਲ ਆ ਰਹੀ ਸੀ, ਉਸ ਸਮੇਂ ਹੀ ਜਖਵਾਲੀ ਬੱਸ ਅੱਡੇ ਦੇ ਨਜ਼ਦੀਕ ਪਹੁੰਚਣ ‘ਤੇ ਇਹ ਹਾਦਸਾ ਵਾਪਰ ਗਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਜਦੋਂ ਖਟੜਾ ਮਾਰਕਾ ਬੱਸ ਜਖਵਾਲੀ ਬੱਸ ਅੱਡੇ ਦੇ ਨਜ਼ਦੀਕ ਪਹੁੰਚੀ ਤਾਂ ਇਸ ਟੱਕਰ ਤੋਂ ਬਾਅਦ ਪੈਟਰੋਲ ਕਾਰਨ ਬੱਸ ਵਿੱਚ ਧਮਾਕਾ ਹੋਣ ਕਾਰਨ ਅੱਗ ਲੱਗ ਗਈ। ਉੱਥੇ ਹੀ ਇਸ ਹਾਦਸੇ ਦੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਦੱਸੀ ਗਈ ਹੈ। ਬੱਸ ਨੂੰ ਲੱਗੀ ਅੱਗ ਉੱਪਰ ਕਾਬੂ ਪਾਉਣ ਲਈ ਸਰਹਿੰਦ ਦੀ ਫਾਇਰ ਬ੍ਰਿਗੇਡ ਦੀ ਗੱਡੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਇਸ ਉਪਰ ਕਾਬੂ ਪਾਇਆ ਗਿਆ। ਬੱਸ ਨੂੰ ਅੱਗ ਲੱਗ ਜਾਣ ਕਾਰਨ ਬੱਸ ਵਿਚ ਸਵਾਰ ਕਈ ਸਵਾਰੀਆਂ ਵੀ ਇਸ ਘਟਨਾ ਕਾਰਨ ਜ਼ਖ਼ਮੀ ਹੋਈਆਂ ਹਨ ਜਿਨ੍ਹਾਂ ਨੂੰ ਤੁਰੰਤ ਹੀ ਸੁਰੱਖਿਅਤ ਬਾਹਰ ਕੱਢ ਕੇ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Google search engine

LEAVE A REPLY

Please enter your comment!
Please enter your name here