ਬੱਸ ਤੇ ਮੋਟਰਸਾਈਕਲ ਦੀ ਟੱਕਰ,1 ਦੀ ਮੌਤ

0
13

ਅੰਮ੍ਰਿਤਸਰ : ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਬਿਆਸ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਮੋਟਰਸਾਈਕਲ ਅਤੇ ਬੱਸ ਵਿਚਕਾਰ ਹੋਇਆ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਬਾਬਤ ਥਾਣਾ ਬਿਆਸ ਦੇ SHO ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਕਿਹਾ ਕਿ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਵਜੀਰ ਭੁੱਲਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਬੱਸ ਡਰਾਈਵਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਮੋਰਚਰੀ ਵਿੱਚ ਰੱਖਿਆ ਗਿਆ ਹੈ।

Google search engine

LEAVE A REPLY

Please enter your comment!
Please enter your name here