ਭਾਜਪਾ ਆਗੂ ਨੇ ਕੀਤੀ 600 ਕਰੋੜ ਰੁਪਏ ਦੀ ਧੋਖਾਧੜੀ

0
44

ਤਾਮਿਲਨਾਡੂ : ਤਾਮਿਲਨਾਡੂ ਦੇ ਕੁੰਬਕੋਨਮ ਤੋਂ ਭਾਜਪਾ ਦੇ ਆਗੂ ਵੱਲੋਂ ਪੈਸੇ ਦੁੱਗਣੇ ਕਰਨ ਦੇ ਨਾਮ ‘ਤੇ 600 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਜੋ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ। ਇਸ ਕੰਮ ਨੂੰ ਅੰਜਾਮ ਹੈਲੀਕਾਪਟਰ ਬ੍ਰਦਰਜ਼ ਵੱਲੋਂ ਦਿੱਤਾ ਗਿਆ ਹੈ। ਜਿੱਥੇ ਇਨ੍ਹਾਂ ਭਰਾਵਾਂ ਵੱਲੋਂ ਆਪਣਾ ਵਾਅਦਾ ਵਫ਼ਾਦਾਰੀ ਨਾਲ ਪੂਰਾ ਕਰਦਿਆਂ ਹੋਇਆ ਪੈਸਾ ਜਮਾਂ ਕਰਵਾਇਆ ਗਿਆ ਸੀ। ਉੱਥੇ ਹੀ ਕਰੋਨਾ ਦੇ ਕਾਰਨ ਇਨ੍ਹਾਂ ਦੋਹਾਂ ਭਰਾਵਾਂ ਵੱਲੋਂ ਲੋਕਾਂ ਦਾ ਪੈਸਾ ਵਾਪਸ ਨਹੀਂ ਕੀਤਾ ਗਿਆ। ਇਨ੍ਹਾਂ ਦੋਹਾਂ ਭਰਾਵਾਂ ਖਿਲਾਫ ਜ਼ਿਲ੍ਹਾ ਅਪਰਾਧ ਸ਼ਾਖਾ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਤਿੰਨ ਭਰਾਵਾਂ ਦੀ ਕੰਪਨੀ ਦੇ ਮੈਨੇਜਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੋਂ ਹੀ ਦੋਵੇਂ ਭਰਾ ਫਰਾਰ ਦੱਸੇ ਜਾ ਰਹੇ ਹਨ। ਇਨ੍ਹਾਂ ਦੋਹਾਂ ਭਰਾਵਾਂ ਵਿੱਚੋਂ ਇਕ ਭਰਾ ਨੇ ਸਾਲ 2019 ਵਿੱਚ ਆਪਣੇ ਬੱਚੇ ਦੇ ਪਹਿਲੇ ਜਨਮ ਦਿਨ ਤੇ ਹੈਲੀਕਾਪਟਰ ਦੇ ਜ਼ਰੀਏ ਫੁੱਲਾਂ ਦੀ ਵਰਖਾ ਕੀਤੀ ਸੀ। ਜਿਸ ਕਾਰਨ ਇਨ੍ਹਾਂ ਨੂੰ ਹੈਲੀਕਾਪਟਰ ਬ੍ਰਦਰਜ਼ ਵਜੋਂ ਜਾਣਿਆ ਜਾਂਦਾ ਹੈ। ਇਨ੍ਹਾਂ ਭਰਾਵਾਂ ਦੀ ਕੰਪਨੀ ਵਿੱਚ ਨਿਵੇਸ਼ ਕਰਨ ਵਾਲੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਵੱਡੀ ਰਕਮ ਫਸ ਗਈ ਹੈ। ਇੱਕ ਨਿਵੇਸ਼ਕ ਰਾਜਨ ਵੱਲੋਂ ਦੱਸਿਆ ਗਿਆ ਹੈ ਕਿ ਆਪਣੀ ਧੀ ਦੇ ਗਹਿਣੇ ਗਿਰਵੀ ਰੱਖ ਕੇ 10 ਲੱਖ ਮਿਲੇ ਸਨ ਅਤੇ 40 ਲੱਖ ਦੋਸਤਾਂ ਤੋਂ ਉਧਾਰ ਲੈ ਕੇ ਇਕ ਸਾਲ ਦੀ ਯੋਜਨਾ ਵਿੱਚ ਭਰਾਵਾਂ ਨੂੰ 50 ਲੱਖ ਰੁਪਏ ਦਿੱਤੇ ਗਏ ਸਨ। ਇਸ ਰਾਹੀਂ ਗੋਬਿੰਦ ਰਾਜ ਵੱਲੋਂ 25 ਲੱਖ ਦਿੱਤੇ ਗਏ ਸਨ। ਨਿਵੇਸ਼ ਕਰਨ ਵਾਲੇ ਲੋਕਾਂ ਵੱਲੋਂ ਆਪਣਾ ਪੈਸਾ ਵਾਪਸ ਮੰਗਿਆ ਜਾ ਰਿਹਾ ਹੈ।

Google search engine

LEAVE A REPLY

Please enter your comment!
Please enter your name here