ਜਲੰਧਰ : ਭਾਜਪਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 75 ਸਾਲ ਦੀ ਉਮਰ ਹੱਦ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਦੇ ਟਕਸਾਲੀ ਆਗੂ ਵੀ ਚੋਣ ਲੜਨਗੇ। ਭਾਜਪਾ ਦੇ ਸੀਨੀਅਰ ਆਗੂ ਸੁਸ਼ਮਾ ਸਵਰਾਜ, ਊਮਾ ਭਾਰਤੀ ਅਤੇ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਚੋਣ ਨਾ ਲੜਨ ਦਾ ਐਲਾਨ ਕਰਨ ਤੋਂ ਬਾਅਦ ਭਾਜਪਾ ਹਾਈ ਕਮਾਨ ਨੇ ਇਹ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੇ 75 ਸਾਲ ਦੀ ਉਮਰ ਦੇ ਆਗੂਆਂ ਨੂੰ ਟਿਕਟਾਂ ਨਹੀਂ ਦਿੱਤੀਆਂ ਸਨ, ਜਿਨ੍ਹਾਂ ਵਿਚੋਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਜਿਹੇ ਆਗੂ ਵੀ ਸ਼ਾਮਲ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਡਜਸਟ ਕਰਨ ਲਈ ਇਕ ਮਾਰਗਦਰਸ਼ਕ ਮੰਡਲ ਦਾ ਗਠਨ ਕੀਤਾ ਗਿਆ। ਸੂਚਨਾ ਮੁਤਾਬਕ ਇਸ ਮੰਡਲ ਦੀ ਅੱਜ ਤੱਕ ਮੀਟਿੰਗ ਨਹੀਂ ਹੋਈ।