ਭਾਰਤੀ ਰਿਜ਼ਰਵ ਬੈਂਕ ਨੇ FD ਦੇ ਨਿਯਮਾਂ ‘ਚ ਕੀਤਾ ਬਦਲਾਅ

Date:

Share post:

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਨੇ FD ਦੇ ਨਿਯਮਾਂ ‘ਚ ਬਦਲਾਅ ਕੀਤਾ ਹੈ। ਜੇ ਤੁਸੀਂ ਵੀ ਫਿਕਸਡ ਡਿਪਾਜਿਟ ਰਾਹੀਂ ਨਿਵੇਸ਼ ਕੀਤਾ ਹੈ ਤੇ ਜਲਦ ਹੀ ਉਸ ਦੀ ਸਮੇਂ ਮਿਆਦ ਪੂਰੀ ਹੋਣ ਵਾਲੀ ਹੈ ਤਾਂ ਤੁਹਾਡੇ ਲਈ ਇਹ ਖ਼ਬਰ ਬਹੁਤ ਹੀ ਜ਼ਰੂਰੀ ਹੈ। ਰਿਜ਼ਰਵ ਬੈਂਕ ਦਾ ਨਵਾਂ ਨਿਯਮ ਆਉਣ ਤੋਂ ਬਾਅਦ ਉਨ੍ਹਾਂ ਲੋਕਾਂ ਦਾ ਨੁਕਸਾਨ ਹੋਵੇਗਾ, ਜੋ FD ਕਰਵਾਉਣ ਤੋਂ ਬਾਅਦ ਆਪਣੇ ਪੈਸੇ ਭੁੱਲ ਜਾਂਦੇ ਸਨ ਤੇ ਉਨ੍ਹਾਂ ਦੀ ਪਾਲਿਸੀ ਮੈਚਿਊਰ ਹੋਣ ਤੋਂ ਬਾਅਦ ਵੀ ਉਨ੍ਹਾਂ ਦਾ ਪੈਸਾ ਪਿਆ ਰਹਿੰਦਾ ਸੀ। ਅਜਿਹੇ ਲੋਕਾਂ ਨੂੰ ਹੁਣ ਪਾਲਿਸੀ ਮੈਚਿਊਰ ਹੋਣ ਤੋਂ ਬਾਅਦ ਜਮ੍ਹਾਂ ਪੈਸੇ ਤੇ ਬੈਂਕ ਦਰ ਤੋਂ ਵਿਆਜ ਮਿਲੇਗਾ ਨਾ ਕਿ FD ਦੀ ਦਰ ਤੋਂ। ਇਸ ਕਾਰਨ ਤੋਂ ਇਨ੍ਹਾਂ ਲੋਕਾਂ ਨੂੰ ਨੁਕਸਾਨ ਹੋਵੇਗਾ। ਪੁਰਾਣੇ ਨਿਯਮ ਮੁਤਾਬਿਕ ਤੁਹਾਡੀ FD ਮੈਚਿਓਰ ਹੋਣ ‘ਤੇ ਜੇ ਤੁਸੀਂ ਆਪਣੇ ਪੈਸੇ ਕੱਢਦੇ ਸਨ ਤਾਂ ਬੈਂਕ ਪਹਿਲਾਂ ਦੀ ਤਰ੍ਹਾਂ ਤੁਹਾਡੇ ਪੈਸਿਆ ਨੂੰ ਫਿਰ ਤੋਂ FD ‘ਚ ਪਾ ਦਿੰਦਾ ਸੀ ਤੇ ਨਵੀਂ ਰਕਮ ਨਾਲ ਤੁਹਾਡੀ ਨਵੀਂ FD ਹੋ ਜਾਂਦੀ ਸੀ। ਇਸ ਦੀ ਸਮੇਂ ਮਿਆਦ ਉਹੀ ਹੁੰਦੀ ਸੀ, ਜੋ ਤੁਸੀਂ ਪਿਛਲੀ FD ਲਈ ਚੁਣੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...